ਪੰਜਾਬ 'ਚ ਹੁਣ ਤੱਕ ਕੋਰੋਨਾ ਦੇ ਮਾਮਲੇ 102 ਮਾਮਲੇ, ਦੇਖੋ ਤਾਜ਼ਾ ਰਿਪੋਰਟ

Wednesday, Apr 08, 2020 - 06:13 PM (IST)

ਜਲੰਧਰ (ਵੈੱਬ ਡੈਸਕ) : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਜਿੱਥੇ ਪੂਰੀ ਦੁਨੀਆ 'ਚ ਤਬਾਹੀ ਮਚਾ ਰਿਹਾ ਹੈ, ਉਥੇ ਹੀ ਭਾਰਤ ਦੇ ਲਗਭਗ 27 ਸੂਬੇ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਲਈ ਜਕੜ 'ਚ ਹਨ। ਪੰਜਾਬ 'ਚ ਵੀ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਅੱਜ (8 ਅਪ੍ਰੈਲ) ਨੂੰ ਪੰਜਾਬ 'ਚ ਦੋ ਮਾਮਲੇ ਦੇਖਣ ਨੂੰ ਮਿਲੇ। ਪਹਿਲਾਂ ਮਾਮਲਾ ਜਲੰਧਰ ਦੇ ਨਿਜ਼ਾਤਮ ਨਗਰ ਤੋਂ ਆਇਆ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ 'ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦੀ ਮਾਤਾ ਦਾ ਪਹਿਲਾਂ ਹੀ ਕੋਰੋਨਾ ਟੈਸਟ ਪਾਜ਼ੀਟਿਵ ਆ ਚੁੱਕਾ ਹੈ। ਕੋਰੋਨਾ ਪੀੜਤ ਔਰਤ ਦੇ ਬੇਟੇ ਦਾ ਕੇਸ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਜਲੰਧਰ 'ਚਕੋਰੋਨਾ ਪੀੜਤਾਂ ਦੀ ਗਿਣਤੀ 7 ਤੱਕ ਪਹੁੰਚੀ ਚੁੱਕੀ ਹੈ। ਦੂਜਾ ਕੇਸ ਫਰੀਦਕੋਟ ਜ਼ਿਲੇ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਹੋਰ 45 ਸਾਲਾ ਵਿਅਕਤੀ ਕੋਰੋਨਾ ਦਾ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ 'ਚ ਪਹਿਲਾਂ ਵੀ ਇਕ ਕੋਰੋਨਾ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਕਤ ਪੀੜਤ ਉਸੇ ਵਿਅਕਤੀ ਦਾ ਦੋਸਤ ਹੈ। ਕੋਰੋਨਾ ਮਰੀਜ਼ ਦਰਅਸਲ ਫ਼ਰੀਦਕੋਟ ਦੇ ਪਹਿਲੇ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆ ਗਿਆ ਸੀ, ਜਿਸ ਕਰਕੇ ਉਹ ਵੀ ਇਸ ਵਾਇਰਸ ਤੋਂ ਪੀੜਤ ਹੋ ਗਿਆ। ਤੀਜਾ ਮਾਮਲਾ ਜਲੰਧਰ ਦੇ ਮੀਠਾ ਬਾਜ਼ਾਰ ਤੋਂ ਸਾਹਮਣੇ ਆਇਆ ਹੈ, ਜਿੱਥੇ ਪ੍ਰਵੀਨ ਕੁਮਾਰ (60 ਸਾਲਾ) ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ।

ਇਹ ਵੀ ਪੜ੍ਹੋ ► ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 101 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਸੀਂ ਵੀ ਦੋਖੋ ਇਹ ਪੂਰੀ ਰਿਪੋਰਟ :

►ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਹਨ।
► ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ
► ਹੁਸ਼ਿਆਰਪੁਰ ਦੇ 07 ਕੇਸ
► ਜਲੰਧਰ ਦੇ 08 ਕੇਸ ਹਨ।
► ਲੁਧਿਆਣਾ 'ਚ 06 ਪਾਜ਼ੇਟਿਵ ਕੇਸ
ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 10 ਹਨ।
► ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 1 ਹੈ।
► ਰੋਪੜ 'ਚ ਕੋਰੋਨਾ ਦੇ 03 ਮਰੀਜ਼ ਹਨ।
ਮਾਨਸਾ 'ਚ 05 ਮਰੀਜ਼ ਹਨ।
► ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 07 ਹਨ।
► ਬਰਨਾਲਾ 'ਚ 1 ਕੇਸ।
► ਕਪੂਰਥਲਾ ਦਾ 1 ਕੇਸ ਪਾਜ਼ੇਟਿਵ ਹੈ।
► ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ।
► ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ ► ਜੀ. ਐੱਨ. ਡੀ. ਐੱਚ. ਅੰਮ੍ਰਿਤਸਰ 'ਚ ਖੂਨ ਦੇ ਅੱਥਰੂ ਰੋ ਰਹੇ ਹਨ ਕੋਰੋਨਾ ਦੇ ਮਰੀਜ਼ 

ਜਾਣੋ ਪੰਜਾਬ 'ਚ ਹੋਈਆਂ ਮੌਤਾਂ ਦਾ ਵੇਰਵਾ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਹੋਈ, ਜੋ ਅੰਮ੍ਰਿਤਸਰ 'ਚ ਦਾਖਲ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ, ਜਦਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ ਜਦਕਿ ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ। 7ਵੀਂ ਮੌਤ ਪਠਾਨਕੋਟ ਦੀ ਕੋਰੋਨਾ ਪੀੜਤ ਔਰਤ ਦੀ ਅੰਮ੍ਰਿਤਸਰ ਵਿਖੇ 5 ਅਪ੍ਰੈਲ ਨੂੰ ਹੋਈ ਸੀ। 8ਵੀਂ ਮੌਤ 4 ਅਪ੍ਰੈਲ ਨੂੰ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਦੀ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਕੋਰੋਨਾ ਵਾਇਰਸ ਕਾਰਨ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ ► ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਉਣ ਕਰਕੇ 'ਆਪ' ਦੇ ਇਸ ਵਿਧਾਇਕ ਨੇ ਖੁਦ ਨੂੰ ਕੀਤਾ ਕੁਆਰੰਟਾਈਨ     

'ਆਪ' ਦੇ ਇਸ ਵਿਧਾਇਕ ਨੇ ਖੁਦ ਨੂੰ ਕੀਤਾ ਕੁਆਰੰਟਾਈਨ
ਫਰੀਦਕੋਟ ਸ਼ਹਿਰ ਨਾਲ ਸਬੰਧਤ ਕੋਰੋਨਾ ਪਾਜ਼ੇਟਿਵ ਦੇ ਦੂਜੇ ਕੇਸ ਤੋਂ ਬਾਅਦ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਹੋਮ ਕੁਆਰਿੰਟਾਈਨ ਕਰ ਲਿਆ ਹੈ। ਦੱਸ ਦਈਏ ਕਿ ਅੱਜ ਸਵੇਰੇ ਫਰੀਦਕੋਟ ਦਾ 45 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਕਤ ਪੀੜਤ ਵਿਅਕਤੀ ਦੀ ਪੂਰੀ ਹਿਸਟਰੀ ਅਤੇ ਇਸ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਸ਼ੁਰੂ ਕੀਤੀ ਗਈ। ਵਿਧਾਇਕ ਸੰਧਵਾਂ ਨੇ ਪਹਿਲ ਕਦਮੀ ਕਰਦੇ ਹੋਏ ਆਪਣੇ ਆਪ ਨੂੰ ਹੋਮ ਕੁਆਰਿੰਟਾਈਨ ਕਰ ਦਿੱਤਾ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ : ਆਖਰ ਮੌਤ ਤੋਂ ਬਾਅਦ ਸਸਕਾਰ ਦਾ ਡਰ ਕਿਉਂ?


Anuradha

Content Editor

Related News