ਕੋਰੋਨਾ ਦਾ ਕਹਿਰ : ‘‘5 ਮਹੀਨਿਆਂ ''ਚ ਮਰੀਜ਼ਾਂ ਦੀ ਗਿਣਤੀ 50 ਲੱਖ ਤੋਂ ਪਾਰ" (ਵੀਡੀਓ)

Thursday, May 21, 2020 - 04:37 PM (IST)

ਜਲੰਧਰ (ਬਿਊਰੋ) - ਪੂਰੀ ਦੁਨੀਆਂ ਨੂੰ ਆਪਣੀ ਲਪੇਟ ’ਚ ਲੈਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੁਨੀਆਂ ਭਰ ਵਿਚ 50 ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ਼ ਸਾਹਮਣੇ ਆ ਚੁੱਕੇ ਹਨ। ਵਲਡੋਮੀਟਰ ਦੇ ਅੰਕੜਿਆਂ ਮੁਤਾਬਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 50 ਲੱਖ 85 ਹਜ਼ਾਰ 504 ਤੋਂ ਪਾਰ ਹੋ ਚੁੱਕੀ ਹੈ। ਇਸ ਮਹਾਮਾਰੀ ਦੇ ਕਾਰਨ ਹੁਣ ਤੱਕ 3 ਲੱਖ 29 ਹਜ਼ਾਰ 731 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਨਾਲ ਨਾ ਸਿਰਫ ਲੋਕਾਂ ਦੀ ਮੌਤ ਹੋ ਰਹੀ ਹੈ, ਸਗੋਂ ਇਹ ਲੋਕਾਂ ਨੂੰ ਬੋਰੁਜ਼ਗਾਰੀ ਅਤੇ ਗਰੀਬੀ ਦੀ ਦਲਦਲ ਵਿਚ ਵੀ ਧੱਕ ਰਿਹਾ ਹੈ।

ਪੜ੍ਹੋ ਇਹ ਵੀ - ਕਰਫ਼ਿਊ ਦੌਰਾਨ ਵੀ ਪੰਜਾਬ 'ਚ ਚੱਲਦੀ ਰਹੀ ਸ਼ਰਾਬ ਦੀ ਤਸਕਰੀ (ਵੀਡੀਓ) 

ਕੋਰੋਨਾ ਦੀ ਰਫ਼ਤਾਰ ਦੀ ਜੇਕਰ ਗੱਲ ਕਰੀਏ ਤਾਂ 40 ਲੱਖ ਤੋਂ 50 ਲੱਖ ਦੇ ਅੰਕੜੇ ਨੂੰ ਛੂਹਣ 'ਚ ਕੋਰੋਨਾ ਵਾਇਰਸ ਨੂੰ ਸਿਰਫ਼ 12 ਦਿਨ ਲੱਗੇ ਹਨ। ਉੱਥੇ ਹੀ 30 ਲੱਖ ਤੋਂ 40 ਲੱਖ ਤਕ ਪਹੁੰਚਣ 'ਚ ਸਿਰਫ਼ 11 ਦਿਨ ਲੱਗੇ ਸਨ। ਬਹੁਤ ਸਾਰੇ ਦੇਸ਼, ਖ਼ਾਸਕਰ ਇਟਲੀ ਤੇ ਸਪੇਨ ਜਿਹੇ ਦੇਸ਼, ਜੋ ਅਪ੍ਰੈਲ ਦੇ ਅਰੰਭ 'ਚ ਸਭ ਤੋਂ ਵੱਧ ਪ੍ਰਭਾਵਿਤ ਹੋਏ ਸਨ, ਉੱਥੇ ਕੋਰੋਨਾ ਸ਼ਿਖਰ ਨੂੰ ਪਾਰ ਕਰ ਚੁੱਕਾ ਹੈ ਅਤੇ ਹੌਲੀ-ਹੌਲੀ ਦੇਸ਼ ਮੁੜ ਪਟੜੀ 'ਤੇ ਆ ਰਿਹਾ ਹੈ। ਇਸ ਮਾਮਲੇ ਦੇ ਸਬੰਧ ’ਚ ਕੁਝ ਅਧਿਕਾਰੀਆਂ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਕੋਰੋਨਾ ਵਾਇਰਸ ਦੁਬਾਰਾ ਹਮਲਾ ਕਰ ਸਕਦਾ ਹੈ। 

ਪੜ੍ਹੋ ਇਹ ਵੀ - ਭਾਰਤ ’ਚ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲਿਆਂ ਦਾ ਅੰਕੜਾ ਅਮਰੀਕਾ ਤੋਂ 20 ਗੁਣਾ ਜ਼ਿਆਦਾ (ਵੀਡੀਓ) 

ਪੜ੍ਹੋ ਇਹ ਵੀ - ਖ਼ਤਰਨਾਕ ਸਾਬਿਤ ਹੋ ਸਕਦੀ ਹੈ ਲਾਕਡਾਊਨ ''ਚ ਦਿੱਤੀ ਛੋਟ (ਵੀਡੀਓ)

ਮਿਲੀ ਜਾਣਕਾਰੀ ਦੇ ਅਨੁਸਾਰ ਪੂਰੀ ਦੁਨੀਆਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਨਿਊਜ਼ੀਲੈਂਡ ਦੀ ਆਬਾਦੀ ਦੇ ਬਰਾਬਰ ਹੋ ਗਏ ਹਨ ਜਾਂ ਇੰਝ ਕਹਿ ਸਕਦੇ ਹਾਂ ਕਿ ਇਸ ਨੂੰ ਪਾਰ ਕਰ ਚੁੱਕੇ ਹਨ। ਬ੍ਰਾਜ਼ੀਲ, ਰੂਸ ਤੇ ਭਾਰਤ ਕੋਰੋਨਾ ਵਾਇਰਸ ਦੇ ਨਵੇਂ ਹੌਟ-ਸਪੌਟਸ ਵਜੋਂ ਉਭਰ ਰਹੇ ਹਨ। ਅਮਰੀਕਾ 'ਚ ਕੋਰੋਨਾ ਮਾਮਲਿਆਂ ਵਿੱਚ ਕਮੀ ਆਈ ਹੈ। ਹੁਣ ਤੱਕ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ 92,387 ਮੌਤਾਂ ਹੋ ਚੁੱਕੀਆਂ ਹਨ, ਜੋ ਕਿ ਦੁਨੀਆਂ ਦੇ ਕਿਸੇ ਵੀ ਦੇਸ਼ ਲਈ ਸਭ ਤੋਂ ਵੱਧ ਹੈ। ਇਸ ਮਾਮਲੇ ਦੇ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ - ਬੱਚਿਆਂ ਵਿਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰ ਸਕਦੀਆਂ ਨੇ ਮੋਬਾਇਲ ਲਾਇਬ੍ਰੇਰੀਆਂ 


author

rajwinder kaur

Content Editor

Related News