ਕੋਰੋਨਾ ਮ੍ਰਿਤਕ ਦਾ ਸਸਕਾਰ ਕਰਨ ਆਈ ਸਿਹਤ ਵਿਭਾਗ ਦੀ ਟੀਮ ਨੂੰ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਘਟਨਾ

Friday, Sep 11, 2020 - 06:24 PM (IST)

ਧਰਮਕੋਟ (ਸਤੀਸ਼) : ਬੀਤੇ ਦਿਨੀਂ ਪਿੰਡ ਕੋਕਰੀ ਬੁੱਟਰਾਂ ਵਿਖੇ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਮਰੀਜ਼ ਦਾ ਸਸਕਾਰ ਕਰਵਾਉਣ ਲਈ ਮੈਡੀਕਲ ਟੀਮ ਪਹੁੰਚੀ ਅਤੇ ਸਸਕਾਰ ਮੌਕੇ ਪਰਿਵਾਰ ਵਾਲਿਆਂ ਨੂੰ ਮੈਡੀਕਲ ਕਿੱਟਾਂ ਦੇਣੀਆਂ ਸਨ। ਇਸ ਦੌਰਾਨ ਮੌਕੇ 'ਤੇ ਵੱਡੀ ਗਿਣਤੀ ਲੋਕ ਪਹੁੰਚ ਗਏ ਅਤੇ ਮੈਡੀਕਲ ਟੀਮ ਨੂੰ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਇਥੇ ਹੀ ਬਸ ਨਹੀਂ ਲੋਕਾਂ ਨੇ ਸਿਹਤ ਵਿਭਾਗ ਦੀ ਟੀਮ 'ਤੇ ਹਮਲਾ ਕਰ ਦਿੱਤਾ ਅਤੇ ਡਰਾਈਵਰ ਨਾਲ ਮਾੜਾ ਵਤੀਰਾ ਕਰਦੇ ਹੋਏ ਉਸ ਦੀ ਖਿੱਚ ਧੂਹ ਕਰਨੀ ਸ਼ੁਰੂ ਕਰ ਦਿੱਤੀ। ਹਾਲਾਤ ਵਿਗੜਦੇ ਦੇਖ ਸਿਹਤ ਵਿਭਾਗ ਦੀ ਟੀਮ ਨੇ ਉਥੋਂ ਮਸਾਂ ਭੱਜ ਕੇ ਜਾਨ ਬਚਾਈ। 

ਇਹ ਵੀ ਪੜ੍ਹੋ :  ਵਿਆਹ ਤੋਂ ਡੇਢ ਸਾਲ ਬਾਅਦ ਸਹੁਰਿਆਂ ਨੇ ਵਿਖਾਏ ਰੰਗ, ਅੱਕੀ ਅਧਿਆਪਕਾ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਇਸ ਸਬੰਧੀ ਅੱਜ ਐੱਸ. ਐੱਮ. ਓ. ਰਾਕੇਸ਼ ਕੁਮਾਰ ਬਾਲੀ ਨੇ ਆਪਣੀ ਪੂਰੀ ਮੈਡੀਕਲ ਟੀਮ ਸਮੇਤ ਐੱਸ. ਡੀ. ਐੱਮ. ਧਰਮਕੋਟ ਡਾ. ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਅਤੇ ਟੀਮ ਨਾਲ ਦੁਰਵਿਹਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਕਿਹਾ। ਇਸ ਮੌਕੇ ਐੱਸ. ਡੀ. ਐੱਮ. ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਟੀਮ ਨੂੰ ਵਿਸ਼ਵਾਸ ਦੁਆਇਆ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਭਰੀ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਾਲੀ ਨੇ ਕਿਹਾ ਕਿ ਜਿਵੇਂ ਹੀ ਟੀਮ ਨੇ ਮ੍ਰਿਤਕ ਦਾ ਸਸਕਾਰ ਸ਼ੁਰੂ ਕਰਵਾਇਆ ਤਾਂ ਆਪਸ ਵਿਚ ਗੱਲਾਂ ਕਰ ਰਹੇ ਲੋਕ ਅਚਾਨਕ ਭੜਕ ਗਏ ਅਤੇ ਟੀਮ ਮੈਂਬਰਾਂ ਨੂੰ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤਾ। ਡਰਾਈਵਰ ਚਮਕੌਰ ਸਿੰਘ ਉਥੋਂ ਨਿਕਲਣ ਲੱਗਾ ਤਾਂ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਦੋਸ਼ ਹੈ ਕਿ ਇਸ ਦੌਰਾਨ ਲੋਕਾਂ ਵਲੋਂ ਸਿਹਤ ਵਿਭਾਗ ਟੀਮ ਨੂੰ ਤੇਲ ਪਾ ਕੇ ਸਾੜਨ ਦੀ ਵੀ ਧਮਕੀ ਦਿੱਤੀ।

ਇਹ ਵੀ ਪੜ੍ਹੋ :  ਸ਼ੱਕ ਨੇ ਉਜਾੜੇ ਪਾਇਆ ਪਰਿਵਾਰ, ਆਪੇ ਤੋਂ ਬਾਹਰ ਹੋਈ ਪਤੀ ਨੇ ਕਰ ਦਿੱਤਾ ਵੱਡਾ ਕਾਰਾ


Gurminder Singh

Content Editor

Related News