ਮਾਛੀਵਾੜਾ ਇਲਾਕੇ ''ਚ ''ਕੋਰੋਨਾ'' ਕਾਰਨ ਪਹਿਲੀ ਮੌਤ, ਜਨਾਨੀ ਨੇ ਤੋੜਿਆ ਦਮ

8/13/2020 4:03:19 PM

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਇਲਾਕੇ ’ਚ ਕੋਰੋਨਾ ਘਾਤਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰ ਦੀ ਇੱਕ ਜਨਾਨੀ (42) ਦੀ ਇਸ ਬੀਮਾਰੀ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜਨਾਨੀ ਨੂੰ ਕੁਝ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ ਵਿਖੇ ਕਿਸੇ ਬੀਮਾਰੀ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਸੀ, ਜਿੱਥੇ ਉਸਦੀ ਹਾਲਤ ਵਿਗੜਦੀ ਜਾ ਰਹੀ ਸੀ।

ਡਾਕਟਰਾਂ ਵੱਲੋਂ ਉਸਦੀ ਕੋਰੋਨਾ ਜਾਂਚ ਕੀਤੀ ਗਈ, ਜੋ ਪਾਜ਼ੇਟਿਵ ਆਈ ਅਤੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਜਨਾਨੀ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸ਼ਾਇਦ ਅੰਤਿਮ ਸੰਸਕਾਰ ਵੀ ਸਿਹਤ ਮਹਿਕਮੇ ਦੀ ਟੀਮ ਵੱਲੋਂ ਚੰਡੀਗੜ੍ਹ 'ਚ ਹੀ ਕੀਤਾ ਜਾਵੇ। ਦੂਜੇ ਪਾਸੇ ਮਾਛੀਵਾੜਾ ਦੇ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਜਸਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਹੋਈ ਜਨਾਨੀ ਦੀ ਮੌਤ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।


Babita

Content Editor Babita