'ਕੋਰੋਨਾ' ਕਾਰਨ ਮਾਂ ਦੇ ਸਾਹਾਂ ਦੀ ਟੁੱਟੀ ਡੋਰ ਤਾਂ ਦੂਜੇ ਦਿਨ ਪਿਤਾ ਨੇ ਵੀ ਤੋੜਿਆ ਦਮ, ਪੁੱਤ ਦੀਆਂ ਨਿਕਲੀਆਂ ਧਾਹਾਂ

Thursday, May 13, 2021 - 02:01 PM (IST)

'ਕੋਰੋਨਾ' ਕਾਰਨ ਮਾਂ ਦੇ ਸਾਹਾਂ ਦੀ ਟੁੱਟੀ ਡੋਰ ਤਾਂ ਦੂਜੇ ਦਿਨ ਪਿਤਾ ਨੇ ਵੀ ਤੋੜਿਆ ਦਮ, ਪੁੱਤ ਦੀਆਂ ਨਿਕਲੀਆਂ ਧਾਹਾਂ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਇਲਾਕੇ ’ਚ ਕੋਰੋਨਾ ਦਾ ਪ੍ਰਕੋਪ ਸਿਖ਼ਰਾਂ ’ਤੇ ਹੈ ਅਤੇ ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਕਾਰਨ ਪਿਛਲੇ 48 ਘੰਟਿਆਂ ਦੌਰਾਨ ਪਤੀ-ਪਤਨੀ ਸਮੇਤ 4 ਵਿਅਕਤੀਆਂ ਨੇ ਦਮ ਤੋੜ ਦਿੱਤਾ ਹੈ। ਮਾਛੀਵਾੜਾ ਪ੍ਰੇਮ ਨਗਰ ’ਚ ਕੋਰੋਨਾ ਮਹਾਮਾਰੀ ਕਾਰਨ ਇੱਕ ਜਨਾਨੀ ਦੇ ਸਾਹਾਂ ਦੀ ਡੋਰ ਟੁੱਟ ਗਈ। ਇਸ ਦੇ ਦੂਜੇ ਦਿਨ ਹੀ ਉਸ ਦਾ ਪਤੀ ਵੀ ਹਸਪਤਾਲ ’ਚ ਇਲਾਜ ਅਧੀਨ ਦਮ ਤੋੜ ਗਿਆ। 2 ਦਿਨਾਂ 'ਚ ਮਾਤਾ-ਪਿਤਾ ਦਾ ਅੰਤਿਮ ਸੰਸਕਾਰ ਕਰਨ ਵਾਲੇ ਪੁੱਤ ਦੀਆਂ ਧਾਹਾਂ ਨਿਕਲ ਗਈਆਂ। ਇਸ ਦੁਖ਼ਦ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਡੂੰਘੇ ਸਦਮੇ 'ਚ ਡੁੱਬ ਗਿਆ ਹੈ। 

ਇਹ ਵੀ ਪੜ੍ਹੋ : ਵਿਧਵਾ ਜਨਾਨੀ ਨਾਲ ਜਬਰ-ਜ਼ਿਨਾਹ ਮਾਮਲੇ 'ਚ ਨਵਾਂ ਮੋੜ, ਤੇਜ਼ਧਾਰ ਹਥਿਆਰ ਨਾਲ ਥਾਣੇਦਾਰ ਨੇ ਵੱਢੀਆਂ ਨਾੜਾਂ
ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਕਰੀਬ 400 ਤੋਂ ਵੱਧ ਵਿਅਕਤੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ’ਚੋਂ 13 ਵਿਅਕਤੀ ਪਾਜ਼ੇਟਿਵ ਪਾਏ ਗਏ। ਪ੍ਰਾਪਤ ਅੰਕੜਿਆਂ ਅਨੁਸਾਰ ਹੁਣ ਤੱਕ ਕੋਰੋਨਾ ਕਾਰਣ 848 ਵਿਅਕਤੀ ਇਸ ਤੋਂ ਪੀੜਤ ਹੋ ਚੁੱਕੇ ਹਨ, ਜਿਨ੍ਹਾਂ ’ਚੋਂ 695 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਸਿਹਤ ਵਿਭਾਗ ਅਨੁਸਾਰ 100 ਤੋਂ ਵੱਧ ਮਰੀਜ਼ ਇਸ ਸਮੇਂ ਘਰਾਂ ’ਚ ਇਕਾਂਤਵਾਸ ਹਨ ਪਰ ਇਨ੍ਹਾਂ ’ਚੋਂ ਕੁੱਝ ਪਾਜ਼ੇਟਿਵ ਮਰੀਜ਼ ਖੁੱਲ੍ਹੇਆਮ ਬਜ਼ਾਰਾਂ ਵਿਚ ਘੁੰਮ ਰਹੇ ਹਨ, ਜੋ ਕਿ ਆਮ ਲੋਕਾਂ ਲਈ ਬੇਹੱਦ ਖ਼ਤਰਨਾਕ ਸਾਬਿਤ ਹੋ ਰਹੇ ਹਨ।

ਇਹ ਵੀ ਪੜ੍ਹੋ : NRI ਪਰਿਵਾਰ ਨੇ ਵਿਆਹੁਤਾ 'ਤੇ ਢਾਹੇ ਤਸ਼ੱਦਦ, ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਸੀ ਦਿਓਰ

ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਇਲਾਕੇ ’ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ ਇਸ ਸਮੇਂ 120 ਦੇ ਕਰੀਬ ਹੈ, ਜਿਨ੍ਹਾਂ ’ਚੋਂ 13 ਵੱਖ-ਵੱਖ ਹਸਪਤਾਲਾਂ ’ਚ ਇਲਾਜ ਅਧੀਨ ਹਨ, ਜਦੋਂ ਕਿ ਬਾਕੀਆਂ ਨੂੰ ਵਿਭਾਗ ਨੇ ਘਰਾਂ ’ਚ ਇਕਾਂਤਵਾਸ ਰਹਿ ਕੇ ਇਲਾਜ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ। ਹੈਰਾਨੀ ਦੀ ਗੱਲ ਹੈ ਕਿ ਕੁੱਝ ਕੋਰੋਨਾ ਪਾਜ਼ੇਟਿਵ ਮਰੀਜ਼ ਜਿਨ੍ਹਾਂ ’ਚ ਦੁਕਾਨਦਾਰ ਵੀ ਸ਼ਾਮਲ ਹਨ, ਉਹ ਇਕਾਂਤਵਾਸ ਦੀ ਬਜਾਏ ਖੁੱਲ੍ਹੇਆਮ ਬਜ਼ਾਰਾਂ ਵਿਚ ਘੁੰਮ ਰਹੇ ਹਨ ਅਤੇ ਦੁਕਾਨਾਂ ਖੋਲ੍ਹੀ ਬੈਠੇ ਹਨ, ਜੋ ਕਿ ਬੀਮਾਰੀ ਨੂੰ ਹੋਰ ਫੈਲਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਗਏ 82 ਵੈਂਟੀਲੇਟਰਾਂ 'ਚੋਂ 71 ਨਿਕਲੇ ਖ਼ਰਾਬ

ਇਸ ਤੋਂ ਇਲਾਵਾ ਪਿੰਡਾਂ ਵਿਚ ਕੁੱਝ ਡਾਕਟਰ ਕੋਰੋਨਾ ਬੀਮਾਰੀ ਨਾਲ ਸਬੰਧਿਤ ਲੱਛਣਾਂ ਦੇ ਮਰੀਜ਼ਾਂ ਨੂੰ ਆਪਣੇ ਕਲੀਨਿਕਾਂ ’ਚ ਹੀ ਸਿਹਤ ਸਹੂਲਤਾਵਾਂ ਮੁਹੱਈਆ ਕਰਵਾ ਰਹੇ ਹਨ, ਜਿਨ੍ਹਾਂ ਦਾ ਕੋਰੋਨਾ ਟੈਸਟ ਹੋਣਾ ਬਹੁਤ ਜ਼ਰੂਰੀ ਹੈ ਪਰ ਪੇਂਡੂ ਡਾਕਟਰਾਂ ਤੇ ਮਰੀਜ਼ਾਂ ਦੀ ਲਾਪਰਵਾਹੀ ਕਾਰਨ ਅਜਿਹੇ ਮਰੀਜ਼ ਕੋਰੋਨਾ ਟੈਸਟ ਕਰਾਉਣ ਦੀ ਬਜਾਏ ਜਿੱਥੇ ਆਪਣੀ ਜਾਨ ਜੋਖ਼ਮ ’ਚ ਪਾਉਂਦੇ ਹਨ, ਉੱਥੇ ਦੂਜੇ ਲੋਕਾਂ ਲਈ ਖ਼ਤਰਾ ਖੜ੍ਹਾ ਕਰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News