ਕੋਰੋਨਾ ਆਫ਼ਤ ਦੌਰਾਨ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ

Sunday, Jun 28, 2020 - 06:37 PM (IST)

ਕੋਰੋਨਾ ਆਫ਼ਤ ਦੌਰਾਨ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ

ਲੁਧਿਆਣਾ (ਵਿੱਕੀ) : ਕੋਵਿਡ-19 ਮਹਾਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਅੰਤਿਮ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਬਾਰੇ ਅੰਤਿਮ ਫ਼ੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ 'ਤੇ ਅਧਾਰਿਤ ਹੋਵੇਗਾ। 

ਇਹ ਵੀ ਪੜ੍ਹੋ : ਲਾਪਤਾ ਧੀ ਦੀ ਭਾਲ 'ਚ ਲੱਗੇ ਪਰਿਵਾਰ ਦੀਆਂ ਟੁੱਟੀਆਂ ਆਸਾਂ, ਲਾਸ਼ ਦੇਖ ਨਿਕਲਿਆ ਤ੍ਰਾਹ  

ਇਸ ਸੰਦਰਭ ਵਿਚ ਸਾਰੀ ਭੰਬਲਭੂਸੇ ਨੂੰ ਦੂਰ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ।

ਇਹ ਵੀ ਪੜ੍ਹੋ : ਬਾਦਲਾਂ ਦੀ ਆਖਰੀ 'ਸਾਖ' ਵੀ ਵਿਰੋਧੀਆਂ ਨੂੰ ਰੜਕੀ, ਨਿਸ਼ਾਨੇ 'ਤੇ ਹਰਸਿਮਰਤ ਬਾਦਲ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ। ਇਹ ਵੀ ਜ਼ਿਕਰਯੋਗ ਹੈ ਕਿ ਯੂ.ਜੀ.ਸੀ. ਵੱਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿਚ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਸੀ। ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ 'ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ ਅਕਾਦਮਿਕ ਗਤੀਵਿਧੀਆਂ ਖਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿਚ ਫ਼ੈਸਲਾ ਅਜੇ ਯੂ.ਜੀ.ਸੀ. ਵਲੋਂ ਉਡੀਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 10 ਸਾਲਾ ਬੱਚੀ ਵਲੋਂ ਗੁਰਦੁਆਰਾ ਸਾਹਿਬ ''ਚ ਦਾਖ਼ਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ


author

Gurminder Singh

Content Editor

Related News