ਬਠਿੰਡਾ ਵਿਚ ਕੋਰੋਨਾ ਦੇ ਤਿੰਨ ਨਵੇਂ ਮਰੀਜ਼ਾਂ ਦੀ ਪੁਸ਼ਟੀ

Friday, Jun 19, 2020 - 11:10 AM (IST)

ਬਠਿੰਡਾ ਵਿਚ ਕੋਰੋਨਾ ਦੇ ਤਿੰਨ ਨਵੇਂ ਮਰੀਜ਼ਾਂ ਦੀ ਪੁਸ਼ਟੀ

ਬਠਿੰਡਾ (ਵਿਜੇ) : ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਵਧਣ ਲੱਗਾ ਹੈ। ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਮਰੀਜ਼ ਦੂਜੇ ਸੂਬਿਆਂ ਤੋਂ ਪਰਤੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਘਰ 'ਚ ਹੀ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਦੋ ਪੁਰਸ਼ ਅਤੇ 1 ਬੀਬੀ ਸ਼ਾਮਲ ਹੈ। 

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਦੀ ਬਿਮਾਰੀ ਦੇ ਮਾਮਲੇ ਜਿੱਥੇ ਪੂਰੇ ਪੰਜਾਬ ਵਿਚ ਵੱਧਦੇ ਜਾ ਰਹੇ ਹਨ, ਉਥੇ ਹੀ ਬਠਿੰਡਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 64 ਹੋ ਗਈ ਹੈ। ਜਿਨ੍ਹਾਂ ਵਿਚੋਂ 55 ਤੋਂ ਵੱਧ ਮਰੀਜ਼ ਸਿਹਤਯਾਬ ਹੋਣ ਤੋਂ ਬਾਅਦ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 9 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।


author

Gurminder Singh

Content Editor

Related News