ਕੋਰੋਨਾ ਦੀ ਲਪੇਟ ’ਚ ਆਉਣ ਵਾਲੇ ਮਾਪਿਆਂ ਦੇ ਬੱਚਿਆਂ ਨੂੰ ਸੰਭਾਲੇਗਾ ਮੁਕਤਸਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ

05/12/2021 10:37:13 AM

ਸ੍ਰੀ ਮੁਕਤਸਰ ਸਾਹਿਬ ( ਪਵਨ ਤਨੇਜਾ, ਖ਼ੁਰਾਣਾ): ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਜੇਕਰ ਕੋਰੋਨਾ ਮਹਾਂਮਾਰੀ ਦੌਰਾਨ ਕਿਸੇ ਬੱਚੇ ਦੇ ਮਾਤਾ-ਪਿਤਾ ਦੋਵੇਂ ਕੋਵਿਡ-19 ਨਾਲ ਪੀੜਤ ਹੋਣ ਜਾਂ ਕੋਈ ਵੀ ਬੱਚਾ ਜਿਸ ਦਾ ਗਾਰਡੀਅਨ ਜਾਂ ਸਿੰਗਲ ਪੈਰੇਂਟ ਇਸ ਬੀਮਾਰੀ ਨਾਲ ਪੀੜਤ ਹੋਵੇ ਅਤੇ ਬੱਚੇ ਨੂੰ ਸੰਭਾਲਣ ਵਾਲਾ ਕੋਈ ਵੀ ਨਾ ਹੋਵੇ ਤਾਂ ਇਹੋ ਜਿਹੇ ਬੱਚਿਆਂ ਨੂੰ ਮਾਨਵਤਾ ਬਾਲ ਆਸ਼ਰਮ ਵਿਚ ਰੱਖਿਆ ਜਾਵੇਗਾ, ਜਿਨ੍ਹਾਂ ਦੀ ਦੇਖ-ਰੇਖ ਜ਼ਿਲ੍ਹੇ ਦੇ ਬਾਲ ਸੁਰੱਖਿਆ ਵਿਭਾਗ ਦੀ ਨਿਗਰਾਨੀ ਹੇਠ ਹੋਵੇਗੀ।

ਇਹ ਵੀ ਪੜ੍ਹੋ: ਰੂਪਨਗਰ ’ਚ ਇਨਸਾਨੀਅਤ ਸ਼ਰਮਸਾਰ, ਗਰਭਵਤੀ ਮਹਿਲਾ ਨੂੰ ਕੰਧ ਟਪਾਉਣ ਸਮੇਂ ਮੌਕੇ ’ਤੇ ਡਿੱਗੇ ਨਵਜਾਤ ਬੱਚੇ ਦੀ ਮੌਤ

ਉਨ੍ਹਾਂ ਦੱਸਿਆ ਕਿ ਜਿਸ ਬੱਚੇ ਦੇ ਮਾਤਾ-ਪਿਤਾ/ਗਾਰਡੀਅਨ ਦੀ ਇਸ ਨਾਮੁਰਾਦ ਬੀਮਾਰੀ ਨਾਲ ਮੌਤ ਹੋ ਜਾਂਦੀ ਹੈ ਤਾਂ ਬੱਚਾ ਅਨਾਥ ਹੋਣ ਦੀ ਸੂਰਤ ਵਿਚ ਕਿਸੇ ਵੀ ਰਿਸ਼ਤੇਦਾਰ/ਗੈਰ-ਸਰਕਾਰੀ ਸੰਸਥਾ ਵੱਲੋਂ ਆਪਣੇ ਪੱਧਰ ’ਤੇ ਗੋਦ ਨਹੀਂ ਦਿੱਤਾ ਜਾ ਸਕਦਾ। ਅਜਿਹਾ ਕਰਨਾ ਗੈਰ-ਕਾਨੂੰਨੀ ਹੈ। ਅਜਿਹੇ ਬੱਚਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਾਨੂੰਨੀ ਰੂਪ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਗੋਦ ਦਿਲਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਵੀ ਧਿਆਨ ਵਿਚ ਅਜਿਹਾ ਕੇਸ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਟੋਲ ਫਰੀ ਨੰਬਰ 1098 ’ਤੇ ਸਾਂਝੀ ਕੀਤੀ ਜਾਵੇ।

ਇਹ ਵੀ ਪੜ੍ਹੋ:  ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

Shyna

This news is Content Editor Shyna