2 ਸਾਲਾਂ ਬੱਚੇ ਦੀ ਕੋਰੋਨਾ ਮਹਾਂਮਾਰੀ ਨਾਲ ਮੌਤ, ਸਿਹਤ ਵਿਭਾਗ ਦੀ ਟੀਮ ਨੇ ਕੀਤਾ ਅੰਤਿਮ ਸੰਸਕਾਰ

Friday, Apr 16, 2021 - 05:59 PM (IST)

2 ਸਾਲਾਂ ਬੱਚੇ ਦੀ ਕੋਰੋਨਾ ਮਹਾਂਮਾਰੀ ਨਾਲ ਮੌਤ, ਸਿਹਤ ਵਿਭਾਗ ਦੀ ਟੀਮ ਨੇ ਕੀਤਾ ਅੰਤਿਮ ਸੰਸਕਾਰ

ਤਲਵੰਡੀ ਭਾਈ (ਕੁਮਾਰ, ਗੁਲਾਟੀ): ਪਿੰਡ ਹਰਾਜ ਦੇ ਇੱਕ 2 ਸਾਲਾਂ ਬੱਚੇ ਦੀ ਕੋਰੋਨਾ ਮਹਾਂਮਾਰੀ ਨਾਲ ਅੱਜ ਸਵੇਰੇ ਮੌਤ ਹੋਣ ਦੀ ਦੁਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਹਿਚਾਣ ਪ੍ਰਭਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਹਰਾਜ ਹੈ, ਜਿਸਦਾ ਸਿਹਤ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠਾਂ ਉਕਤ ਬੱਚੀ ਦਾ ਅੰਤਿਮ ਸੰਸਕਾਰ ਪਿੰਡ ਹਰਾਜ ਦੀ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਬੱਚੀ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਪਿਛਲੇ 15 ਦਿਨਾਂ ਤੋਂ ਦਾਖਲ ਸੀ, ਜਿਸਦੇ ਟੈਸਟ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਜਿੱਥੇ ਅੱਜ ਸਵੇਰੇ ਉਸਦੀ ਮੌਤ ਹੋ ਗਈ।


author

Shyna

Content Editor

Related News