ਅੰਮ੍ਰਿਤਸਰ ਜ਼ਿਲ੍ਹੇ ''ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 3 ਮਰੀਜ਼ਾਂ ਦੀ ਮੌਤ, 72 ਨਵੇਂ ਮਾਮਲੇ ਆਏ ਸਾਹਮਣੇ
Tuesday, Jul 28, 2020 - 05:38 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਲਗਾਤਾਰ ਭਿਆਨਕ ਰੂਪ ਅਖਤਿਆਰ ਕਰਦੀ ਜਾ ਰਹੀ ਹੈ। ਜ਼ਿਲ੍ਹੇ ਵਿਚ ਅੱਜ ਜਿੱਥੇ ਕੋਰੋਨਾ ਮਹਾਮਾਰੀ ਕਾਰਣ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 72 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਹੁਣ 1646 ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 378 ਹੋ ਗਈ ਹੈ ਜਦਕਿ 1197 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ 71 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਅੰਮ੍ਰਿਤਸਰ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ ਸੂਬੇ ਭਰ 'ਚੋਂ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਗੜ੍ਹ ਬਣਿਆ ਜਲੰਧਰ, 62 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ, 1 ਦੀ ਮੌਤ
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਨਾਲ ਪੀੜਤ 28 ਹੋਰ ਮਰੀਜ਼ ਗੰਭੀਰ ਹਾਲਤ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਸਭ ਤੋਂ ਵੱਡੀ ਗੱਲ ਕੇਂਦਰੀ ਜੇਲ ਤੋਂ ਕੁੱਲ 31 ਕੈਦੀ ਅਤੇ ਪੁਲਸ ਕਰਮਚਾਰੀ ਕੋਰੋਨਾ ਤੋਂ ਪੀੜਤ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸੱਤ ਪਾਜ਼ੇਟਿਵ ਮਰੀਜ਼ ਬੀ. ਐੱਸ. ਐੱਫ. ਦੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ : ਮਜੀਠਾ 'ਚ ਸਨਸਨੀਖੇਜ਼ ਵਾਰਦਾਤ, ਮੰਦਰ 'ਚ ਵੜ ਕੇ ਪਤਨੀ ਦੇ ਸਾਹਮਣੇ ਪੁਜਾਰੀ ਦਾ ਕਤਲ (ਤਸਵੀਰਾਂ)