ਅੰਮ੍ਰਿਤਸਰ ਜ਼ਿਲ੍ਹੇ ''ਚ ਹੋਰ ਮਾਰੂ ਹੋਇਆ ਕੋਰੋਨਾ, 4 ਮਰੀਜ਼ਾਂ ਦੀ ਮੌਤ, 55 ਨਵੇਂ ਮਾਮਲੇ ਆਏ ਸਾਹਮਣੇ

Sunday, Aug 02, 2020 - 06:38 PM (IST)

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਲਗਾਤਾਰ ਫੈਲਦਾ ਜਾ ਰਹੀ ਹੈ। ਜ਼ਿਲ੍ਹੇ ਵਿਚ ਐਤਵਾਰ ਨੂੰ ਜਿੱਥੇ ਕੋਰੋਨਾ ਮਹਾਮਾਰੀ ਕਾਰਣ 4 ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 55 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਲਗਾਤਾਰ ਜਿੱਥੇ ਕੋਰੋਨਾ ਕਾਰਣ ਮੌਤਾਂ ਹੋ ਰਹੀਆਂ ਹਨ, ਉਥੇ ਹੀ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਹੁਣ 1958 ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 534 ਹੋ ਗਈ ਹੈ ਜਦਕਿ 1344 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ 84 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ, 36 ਲੱਖ ਪਰਿਵਾਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ

ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਨਾਲ ਪੀੜਤ 22 ਮਰੀਜ਼ ਗੰਭੀਰ ਹਾਲਤ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ 52 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ 2 ਮਰੀਜ਼ਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : 87 ਲੋਕਾਂ ਨੂੰ ਨਿਗਲਣ ਵਾਲੀ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਇਹ ਵੱਡੀ ਗੱਲ ਆਈ ਸਾਹਮਣੇ


Gurminder Singh

Content Editor

Related News