ਕੋਰੋਨਾ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ''ਚ ਸੰਗਤਾਂ ਦੀ ਗਿਣਤੀ ਘਟੀ

Sunday, Jun 28, 2020 - 11:55 AM (IST)

ਕੋਰੋਨਾ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ''ਚ ਸੰਗਤਾਂ ਦੀ ਗਿਣਤੀ ਘਟੀ

ਅੰਮ੍ਰਿਤਸਰ (ਅਨਜਾਣ):  ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਅੱਜ ਟਾਵੀਆਂ-ਟਾਵੀਆਂ ਸੰਗਤਾਂ ਦਰਸ਼ਨ ਦੀਦਾਰਿਆਂ ਲਈ ਪਹੁੰਚੀਆਂ। ਹਾਲਾਂਕਿ ਬੀਤੇ ਦਿਨਾਂ 'ਚ ਸੰਗਤਾਂ ਦੀ ਗਿਣਤੀ ਪਹਿਲਾਂ ਨਾਲੋਂ ਵੱਧਣੀ ਸ਼ੁਰੂ ਹੋ ਗਈ ਸੀ। ਇਸ ਦੌਰਾਨ ਤਿਨ ਪਹਿਰੇ ਦੀਆਂ ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਸੰਭਾਲੀ ਰੱਖੀ। ਅੰਮ੍ਰਿਤ ਵੇਲੇ 2 ਵਜੇ ਕਿਵਾੜ ਖੁਲੱ੍ਹਣ ਉਪਰੰਤ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਆਰੰਭ ਕਰ ਦਿੱਤੇ ਗਏ ਤੇ ਚਾਰ ਵਜੇ ਫੁੱਲਾਂ ਨਾਲ ਸਜੀ ਸੁਨਿਹਰੀ ਪਾਲਕੀ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਸਾਰਾ ਦਿਨ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਸ਼ਾਮ ਸਮੇਂ ਰਹਰਾਸਿ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਇਸ ਉਪਰੰਤ ਰਾਗੀ ਸਿੰਘਾਂ ਵਲੋਂ ਆਰਤੀ ਦਾ ਉਚਾਰਣ ਕੀਤਾ ਗਿਆ। ਰਾਤ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ੍ਰੀ ਹਰਿਮੰਦਰ ਸਾਹਿਬ ਤੋਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੱਕ ਪਹੁੰਚੀ ਤੇ ਸੁਖਆਸਣ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਬਿਰਾਜਮਾਨ ਕਰ ਦਿੱੱਤਾ ਗਿਆ। ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਫ਼ਾਈ ਦੀ ਸੇਵਾ ਕੀਤੀ। ਇਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰੀਕਰਮਾ ਦੀ ਇਸ਼ਨਾਨ ਦੀ ਸੇਵਾ, ਠੰਢੇ-ਮਿੱਠੇ ਜਲ ਦੀ ਛਬੀਲ ਦੀ ਸੇਵਾ, ਜੌੜਾ ਘਰ ਤੇ ਲੰਗਰ ਹਾਲ ਵਿਖੇ ਸੇਵਾ ਕੀਤੀ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ।

PunjabKesari
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ :
ਕੋਰੋਨਾ ਮਹਾਂਮਾਰੀ 'ਤੇ ਫਤਿਹ ਪਾਉਣ ਲਈ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਸਵੇਰ ਤੋਂ ਰਾਗੀ ਸਿੰਘਾਂ ਨੇ ਬੇਨਤੀ ਰੂਪੀ ਸ਼ਬਦਾਂ ਦਾ ਗਾਇਣ ਕੀਤਾ।
ਅਰਦਾਸ ਉਪਰੰਤ ਹੁਕਮਨਾਮਾ ਲਿਆ ਗਿਆ ਤੇ ਅਰਦਾਸੀਏ ਸਿੰਘ ਵੱਲੋਂ ਪੂਰੇ ਵਿਸ਼ਵ ਦੀ ਸੁੱਖ ਸ਼ਾਂਤੀ ਤੇ ਚੜ•ਦੀ ਕਲਾ ਲਈ ਅਰਦਾਸ ਕੀਤੀ ਗਈ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗ੍ਰੰਥੀ ਸਿੰਘ ਨੇ ਕਿਹਾ ਕਿ ਸਰਬ ਦੁੱਖਾਂ ਦਾ ਦਾਰੂ ਨਾਮ ਹੈ। ਜਦੋਂ ਕੋਈ ਦਵਾ ਕੰਮ ਨਹੀਂ ਕਰਦੀ ਤਾਂ ਦੁਆ ਜ਼ਰੂਰ ਕੰਮ ਕਰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਦੇ ਲੜ ਲੱਗ ਕੇ ਅਰਦਾਸ ਬੇਨਤੀ ਜੋਦੜੀ ਕਰਨ ਲਈ ਕਿਹਾ ਤਾਂ ਜੋ ਪੂਰੇ ਸੰਸਾਰ ਵਿੱਚ ਕੋਰੋਨਾ ਰੂਪੀ ਮਹਾਂਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ।


author

Shyna

Content Editor

Related News