ਵੱਡੀ ਖ਼ਬਰ : ਬਟਾਲਾ ’ਚ ਕੋਰੋਨਾ ਕਾਰਣ ਦੋ ਸਕੇ ਭਰਾਵਾਂ ਦੀ ਮੌਤ
Tuesday, Mar 16, 2021 - 06:25 PM (IST)
ਬਟਾਲਾ (ਗੁਰਪ੍ਰੀਤ) - ਕੋਰੋਨਾ ਮਹਾਮਾਰੀ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਰੋਜ਼ਾਨਾ ਸੂਬੇ ਅੰਦਰ ਵੱਡੀ ਗਿਣਤੀ ਲੋਕ ਪਾਜ਼ੇਟਿਵ ਆ ਰਹੀ ਹੈ। ਬਟਾਲਾ ਵਿਚ ਇਕ ਘਰ ’ਤੇ ਕੋਰੋਨਾ ਨੇ ਦੋਹਰੀ ਮਾਰ ਕੀਤੀ ਹੈ। ਜਿੱਥੇ ਕੋਰੋਨਾ ਲਾਗ ਦੀ ਬੀਮਾਰੀ ਕਾਰਣ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਭਰਾ ਦੀ ਅੱਜ ਕੋਰੋਨਾ ਕਾਰਣ ਮੌਤ ਹੋਈ ਜਦਕਿ ਦੂਜੇ ਦੀ ਚਾਰ ਦਿਨ ਪਹਿਲਾਂ ਹੀ ਕੋਰੋਨਾ ਕਾਰਣ ਮੌਤ ਹੋ ਚੁੱਕੀ ਸੀ। ਜਿਸ ਦੀ ਮੌਤ ਅੱਜ ਹੋਈ ਹੈ, ਉਸ ਦਾ ਨਾਮ ਲਖਵਿੰਦਰ ਦੱਸਿਆ ਜਾ ਰਿਹਾ ਹੈ, ਜਦਕਿ ਇਕ ਭਰਾ ਰਾਜਿੰਦਰ ਚਾਰ ਦਿਨ ਪਹਿਲਾਂ ਹੀ ਕੋਰੋਨਾ ਕਾਰਣ ਦਮ ਤੋੜ ਚੁੱਕਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਖ਼ਤਰੇ ਕਾਰਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਜਾਰੀ ਕੀਤੇ ਨਵੇਂ ਹੁਕਮ
ਕੋਰੋਨਾ ਕਾਰਣ ਇਕੋ ਪਰਿਵਾਰ ਦੇ ਦੋ ਪੁੱਤਾਂ ਦੀਆਂ ਮੌਤਾਂ ਹੋਣ ਕਾਰਨ ਜਿੱਥੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਇਨ੍ਹਾਂ ਮੌਤਾਂ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਲਖਵਿੰਦਰ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸੀ, ਜਿਸ ਦੀ ਅੱਜ ਮੌਤ ਹੋ ਗਈ।
ਇਹ ਵੀ ਪੜ੍ਹੋ : ਅਕਾਲੀ ਸਿਆਸਤ ’ਚ ਧਮਾਕਾ, ਸੁਖਬੀਰ ਵਲੋਂ ਵਲਟੋਹਾ ਨੂੰ ਟਿਕਟ ਦੇਣ ਤੋਂ ਬਾਅਦ ਭੈਣ ਪਰਨੀਤ ਕੌਰ ਦਾ ਵੱਡਾ ਐਲਾਨ
ਬੀਤੇ ਦਿਨੀਂ ਜ਼ਿਲ੍ਹੇ ’ਚ 85 ਵਿਅਕਤੀ ਨਿਕਲੇ ਸੀ ਕੋਰੋਨਾ ਪਾਜ਼ੇਟਿਵ
ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਤਹਿਤ ਸੋਮਵਾਰ ਨੂੰ ਇਸ ਵਾਇਰਸ ਤੋਂ ਪੀੜਤ 85 ਨਵੇਂ ਮਰੀਜ਼ ਸਾਹਮਣੇ ਆਏ ਸਨ। ਅਜਿਹੇ ਹਾਲਾਤ ’ਚ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਗਿਣਤੀ ਦਾ ਗ੍ਰਾਫ ਲਗਾਤਾਰ ਉੱਪਰ ਵਧਣ ਕਾਰਣ ਖਤਰਾ ਵਧਦਾ ਦਿਖਾਈ ਦੇ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 4,16,398 ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 4 ਲੱਖ 720 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਉਨ੍ਹਾਂ ਦੱਸਿਆ ਕਿ 1 ਹਜ਼ਾਰ 523 ਨਮੂਨਿਆਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਜਦਕਿ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ’ਚ 9,188 ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ ’ਚ ਆ ਚੁੱਕੇ ਹਨ।
ਇਹ ਵੀ ਪੜ੍ਹੋ : ਮਾਲਵਾ ਖਿੱਤੇ ’ਤੇ ਆਮ ਆਦਮੀ ਪਾਰਟੀ ਦੀ ਵੱਡੀ ਟੇਕ, 2022 ਚੋਣਾਂ ਲਈ ਰਣਨੀਤੀ ਘੜਨੀ ਸ਼ੁਰੂ
ਇਨ੍ਹਾਂ ’ਚੋਂ 8,345 ਵਿਅਕਤੀ ਕੋਰੋਨਾ ਵਾਇਰਸ ’ਤੇ ਫਤਿਹ ਹਾਸਲ ਕਰ ਚੁੱਕੇ ਹਨ। ਜਦੋਂ ਕਿ 293 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ’ਚ 550 ਸਗਰਮ ਮਰੀਜ਼ ਮੌਜੂਦ ਹਨ, ਜਿਨ੍ਹਾਂ ’ਚੋਂ ਸਿਵਲ ਹਸਪਤਾਲ ਗੁਰਦਾਸਪੁਰ ’ਚ 7, ਬਟਾਲਾ ’ਚ 3, ਮਰੀਜ਼ ਦਾਖਲ ਹਨ। 75 ਮਰੀਜ਼ ਇਸ ਮੌਕੇ ਬਾਹਰਲੇ ਜ਼ਿਲ੍ਹਿਆਂ ’ਚ ਹਨ ਜਦੋਂ ਕਿ ਗੁਰਦਾਸਪੁਰ ਦੀ ਕੇਂਦਰੀ ਜੇਲ ’ਚ 3 ਅਤੇ ਮਿਲਟਰੀ ਹਸਪਤਾਲ ’ਚ 3 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕਰਤਾਰਪੁਰ ਲਾਂਘਾ ਬੰਦ ਹੋਏ ਨੂੰ ਇਕ ਸਾਲ ਪੂਰਾ, ਦੇਖੋ ਕੀ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ