ਫਰੀਦਕੋਟ ''ਚ ਵੀ ਕੋਰੋਨਾ ਨੇ ਪਸਾਰੇ ਪੈਰ, ਇਕੋ ਸਮੇਂ ਸਾਹਮਣੇ ਆਏ 28 ਮਾਮਲੇ
Wednesday, Jul 22, 2020 - 06:41 PM (IST)
ਫਰੀਦਕੋਟ (ਜਗਤਾਰ) : ਕੋਰੋਨਾ ਮਹਾਮਾਰੀ ਨੇ ਜਿੱਥੇ ਪੰਜਾਬ ਭਰ ਵਿਚ ਦਹਿਸ਼ਤ ਫੈਲਾਈ ਹੋਈ ਹੈ, ਉਥੇ ਹੀ ਫਰੀਦਕੋਟ ਜ਼ਿਲ੍ਹੇ ਵਿਚ ਇਹ ਲਗਾਤਾਰ ਪੈਰ ਪਸਾਰਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ, ਜਿੱਥੇ ਇਕੋ ਸਮੇਂ 28 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮੈਡੀਕਲ ਕਾਲਜ ਤੋਂ ਬਾਅਦ ਹੁਣ ਸਿਵਲ ਹਸਪਤਾਲ ਕੋਟਕਪੂਰਾ ਵੀ ਕੋਰੋਨਾ ਨਾਲ ਪ੍ਰਭਾਵਤ ਹੋ ਗਿਆ ਹੈ। ਅੱਜ ਪਾਜ਼ੇਟਿਵ ਆਏ ਮਾਮਲਿਆਂ ਵਿਚ 7 ਸਿਵਲ ਹਸਪਤਾਲ ਨਾਲ ਸੰਬੰਧਤ ਹਨ ਜਦਕਿ 4 ਜੈਤੋਂ ਦੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਹਨ। ਬਾਕੀ ਦੂਜੇ ਸੂਬਿਆਂ ਤੋਂ ਅਤੇ ਵਿਦੇਸ਼ਾਂ ਤੋਂ ਪਰਤਣ ਵਾਲੇ ਵਿਅਕਤੀ ਹਨ। ਪਾਜ਼ੇਟਿਵ ਮਰੀਜ਼ਾਂ ਵਿਚ ਗਰਭਵਤੀ ਔਰਤਾਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਗੈਂਗਸਟਰ ਨੀਟਾ ਦਿਓਲ ਦੀ ਪ੍ਰੇਮਿਕਾ ਸੋਨੀਆ ਨੂੰ ਲੁਧਿਆਣਾ ਜੇਲ ਭੇਜਿਆ
ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਫਰੀਦਕੋਟ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 240 ਹੋ ਗਈ ਹੈ। ਜਿਨ੍ਹਾਂ ਵਿਚੋਂ 151 ਤੋਂ ਵੱਧ ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 89 ਮਰੀਜ਼ ਜ਼ਿਲ੍ਹੇ ਵਿਚ ਅਜੇ ਵੀ ਸਰਗਰਮ ਹਨ। ਸਰਗਰਮ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਸਹੁਰਿਆਂ ਨੇ ਕੋਰੋਨਾ ਦੀ ਆੜ 'ਚ ਮਾਰੀ ਨੂੰਹ, ਭਰਾ ਨੇ ਸਸਕਾਰ ਤੋਂ ਪਹਿਲਾਂ ਚੁੱਕੀ ਲਾਸ਼, ਇੰਝ ਖੁੱਲ੍ਹਿਆ ਵੱਡਾ ਰਾਜ਼