ਹੁਣ ਫ਼ਲ ਅਤੇ ਸਬਜ਼ੀਆਂ ਵੱਧ ਰੇਟਾਂ ’ਤੇ ਵੇਚਣ ਵਾਲਿਆਂ ਦੀ ਖ਼ੈਰ ਨਹੀਂ, ਹੋਵੇਗੀ ਕਾਰਵਾਈ

05/13/2021 9:52:36 AM

ਬਠਿੰਡਾ (ਵਰਮਾ, ਕੁਨਾਲ): ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਬਠਿੰਡਾ ਸ਼ਹਿਰ ਵਾਸੀਆਂ ਨੂੰ ਫ਼ਲ ਅਤੇ ਸਬਜ਼ੀਆਂ ਨਿਰਧਾਰਤ ਰੇਟਾਂ ’ਤੇ ਮੁਹੱਈਆ ਕਰਵਾਉਣ ਦੇ ਲਈ ਜ਼ਿਲ੍ਹਾ ਮੰਡੀ ਅਫਸਰ, ਫ਼ਲ ਅਤੇ ਸਬਜ਼ੀ ਵਿਕਰੇਤਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ: ਕੋਰੋਨਾ ਦੀ ਲਪੇਟ ’ਚ ਆਉਣ ਵਾਲੇ ਮਾਪਿਆਂ ਦੇ ਬੱਚਿਆਂ ਨੂੰ ਸੰਭਾਲੇਗਾ ਮੁਕਤਸਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸ਼ਹਿਰ ਅੰਦਰ ਕੋਈ ਵੀ ਰਿਟੇਲ ਫ਼ਲ ਤੇ ਸਬਜ਼ੀ ਵਿਕਰੇਤਾ ਬਿਨਾਂ ਰੇਟ ਲਿਸਟ ਲਗਾਏ ਕੋਈ ਵੀ ਵਸਤੂ ਨਾ ਵੇਚੇ।ਇਸ ਦੌਰਾਨ ਜੌਹਲ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਟਾਕਰਾ ਕਰ ਰਹੇ ਸ਼ਹਿਰ ਵਾਸੀਆਂ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਰਿਟੇਲ ਵਿਕਰੇਤਾ ਨਿਰਧਾਰਿਤ ਕੀਤੇ ਗਏ ਰੇਟਾਂ ਤੋਂ ਵੱਧ ਰੇਟਾਂ ’ਤੇ ਸਬਜ਼ੀਆਂ ਅਤੇ ਫਲ ਨਾ ਵੇਚੇ।

ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੀ ਕੋਠੀ 'ਚ ਲੱਗੇ ਪੁੱਤਰ ਅਰਜਨ ਦੇ ਫਲੈਕਸ ਬੋਰਡ ਨੇ ਗਿੱਦੜਬਾਹਾ ਹਲਕੇ 'ਚ ਛੇੜੀ ਨਵੀਂ ਚਰਚਾ

ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਰਿਟੇਲ ਵਿਚ ਦੁਕਾਨਾਂ ਤੋਂ ਇਲਾਵਾ ਰੇਹੜੀ, ਟਰੈਕਟਰ ਆਦਿ ਵਹੀਕਲਾਂ ’ਤੇ ਵੇਚੇ ਜਾਣ ਵਾਲੇ ਫਲ ਜਾਂ ਸਬਜ਼ੀਆਂ ਦੇ ਰੇਟ ਨਿਰਧਾਰਤ ਕੀਤੇ ਜਾਣ ਅਤੇ ਇਨ੍ਹਾਂ ਦੀ ਲਿਸਟ ਲਗਵਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਫ਼ਲ ਜਾਂ ਸਬਜ਼ੀ ਵਿਕਰੇਤਾ ਨਿਰਧਾਰਤ ਰੇਟਾਂ ਤੋਂ ਵਧੇਰੇ ਰੇਟਾਂ ਤੇ ਫਲ ਜਾਂ ਸਬਜ਼ੀਆਂ ਵੇਚਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਪ੍ਰੀਤ ਕੰਵਰ ਸਿੰਘ ਬਰਾੜ ਤੋਂ ਇਲਾਵਾ ਪ੍ਰਧਾਨ ਆਡ਼੍ਹਤੀਆ ਐਸੋਸੀਏਸ਼ਨ ਫਲ ਤੇ ਸਬਜ਼ੀ ਵਿਕਰੇਤਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Shyna

Content Editor

Related News