ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕ ਹਿਦਾਇਤਾਂ ਦੀ ਪਾਲਣਾ ਕਰਨ : ਸਿੱਧੂ

Monday, Jul 20, 2020 - 05:49 PM (IST)

ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕ ਹਿਦਾਇਤਾਂ ਦੀ ਪਾਲਣਾ ਕਰਨ : ਸਿੱਧੂ

ਦੋਰਾਹਾ (ਸੁਖਵੀਰ) : ਦੇਸ਼ ਅੰਦਰ ਫੈਲੀ ਕੋਰੋਨਾ ਮਹਾਮਾਰੀ ਦੀ ਭਿਆਨਕ ਬੀਮਾਰੀ ਤੋਂ ਬਚਾਅ ਲਈ ਸੂਬੇ ਦੇ ਲੋਕ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਿਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਲਾਗਲੇ ਪਿੰਡ ਰਾਮਪੁਰ ਵਿਖੇ ਸਰਪੰਚ ਕੁਲਦੀਪ ਸਿੰਘ ਮਾਂਗਟ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਲੋਕ ਆਪ ਹੀ ਬਚਾਅ ਲਈ ਧਿਆਨ ਦੇਣ ਜਿਸ ਨਾਲ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਅ ਸਕੀਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਸਮੇਂ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਂਨ ਰਾਜਵਿੰਦਰ ਸਿੰਘ ਬੇਗੋਵਾਲ, ਚੇਅਰਮੈਂਨ ਬਿੱਕਰ ਸਿੰਘ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰੂਬਲ, ਯੂਥ ਕਾਂਗਰਸੀ ਆਗੂ ਦਲਜੀਤ ਸਿੰਘ ਦੋਬੁਰਜੀ, ਯੂਥ ਆਗੂ ਰੁਪਿੰਦਰ ਸਿੰਘ ਬਿੰਂਦੂ ਪਾਇਲ, ਕਮਲ ਸਹੋਤਾ, ਗੁਰੀ ਰਾਮਪੁਰ ਆਦਿ ਹਾਜ਼ਰ ਸਨ।


author

Gurminder Singh

Content Editor

Related News