ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਕਾਰਣ 2 ਹੋਰ ਮੌਤਾਂ, ਪੰਜਾਬ ''ਚ ਮ੍ਰਿਤਕਾਂ ਦਾ ਅੰਕੜਾ 300 ਤੋਂ ਪਾਰ

07/26/2020 6:33:44 PM

ਗੁਰਦਾਸਪੁਰ (ਗੁਰਪ੍ਰੀਤ) : ਪੰਜਾਬ ਵਿਚ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਸੂਬੇ ਵਿਚ ਹੁਣ ਤਕ ਜਿੱਥੇ ਕੋਰੋਨਾ ਕਾਰਣ 298 ਮੌਤਾਂ ਹੋ ਚੁੱਕੀਆਂ ਹਨ, ਉਥੇ ਹੀ ਐਤਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿਚ ਦੋ ਹੋਰ ਵਿਅਕਤੀਆਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 300 ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਅਤੇ ਦੀਨਾਨਗਰ ਦੇ ਵਿਅਕਤੀ ਨੂੰ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ। ਇਸ ਦੇ ਨਾਲ ਹੀ ਗੁਰਦਾਸਪੁਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। 

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕੋਰੋਨਾ ਦੇ ਖ਼ਾਤਮੇ ਤੱਕ ਪੰਜਾਬ 'ਚ ਨਹੀਂ ਖੁੱਲ੍ਹਣਗੇ ਸਕੂਲ

ਪੰਜਾਬ ਵਿਚ ਕੋਰੋਨਾ ਦੇ ਹਾਲਾਤ
ਪੰਜਾਬ ਵਿਚ ਕੋਰੋਨਾ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ ਪੰਜਾਬ ਵਿਚ ਹੁਣ ਤਕ 12840 ਤੋਂ ਵੱਧ ਲੋਕ ਕੋਰੋਨਾ ਦੀ ਗ੍ਰਿਫਤ ਵਿਚ ਆ ਚੁੱਕੇ ਹਨ, ਜਿਨ੍ਹਾਂ 'ਚੋਂ 8687 ਲੋਕ ਇਸ ਮਾਰੂ ਮਹਾਮਾਰੀ ਤੋਂ ਉੱਭਰ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 300 ਲੋਕਾਂ ਦੀ ਮੌਤ ਹੁਣ ਤਕ ਕੋਰੋਨਾ ਕਾਰਣ ਹੋ ਚੁੱਕੀ ਹੈ। ਪੰਜਾਬ ਵਿਚ ਅਜੇ ਵੀ 3850 ਕੋਰੋਨਾ ਦੇ ਸਰਗਰਮ ਮਰੀਜ਼ ਹਨ। ਇਸ ਤੋਂ ਇਲਾਵਾ ਦੇਸ਼ ਵਿਚ 1385494 ਤੋਂ ਵੱਧ ਹੁਣ ਤਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ ਜਦਕਿ ਦੇਸ਼ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 32096 ਨੂੰ ਪਾਰ ਕਰ ਚੁੱਕਾ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਲੋਕਾਂ ਨੂੰ ਚਿਤਾਵਨੀ, ਕੋਵਿਡ-19 ਦੇ ਨਾਂ 'ਤੇ ਜੇ ਆਵੇ ਇਹ ਮੈਸੇਜ ਤਾਂ ਹੋ ਜਾਓ ਸਾਵਧਾਨ


Gurminder Singh

Content Editor

Related News