ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ, 12 ਹੋਰ ਮਾਮਲਿਆਂ ਦੀ ਪੁਸ਼ਟੀ, 1 ਦੀ ਮੌਤ
Friday, Jul 31, 2020 - 09:28 PM (IST)
ਹੁਸ਼ਿਆਰਪੁਰ (ਘੁੰਮਣ) : ਕੋਰੋਨਾ ਮਹਾਮਾਰੀ ਦੇ ਚਲਦਿਆਂ ਦਸੂਹਾ ਸਬ-ਡਿਵੀਜਨ ਨਾਲ ਸਬੰਧਿਤ 95 ਸਾਲ ਦੀ ਇਕ ਬਜ਼ੁਰਗ ਔਰਤ ਦੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੌਤ ਹੋ ਜਾਣ ਨਾਲ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 17 ਹੋ ਗਈ ਹੈ। ਦੂਜੇ ਪਾਸੇ ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈਆਂ ਤਾਜ਼ਾ ਰਿਪੋਰਟਾਂ ਵਿਚ 5 ਮਰੀਜ਼ ਮੁਕੇਰੀਆਂ ਸਬ-ਡਿਵੀਜ਼ਨ ਨਾਲ, ਹੁਸ਼ਿਆਰਪੁਰ ਦੇ ਮੁਹੱਲਾ ਕ੍ਰਿਸ਼ਨਾ ਨਗਰ ਅਤੇ ਲਾਲੀ ਕਲੋਨੀ ਵਿਚ 1-1, ਖੜਕਾਂ ਕੈਂਪ ਵਿਚ 2, ਭੂੰਗਾ ਅਤੇ ਬੁੱਢਾਬੜ ਵਿਚ 1-1 ਪਾਜ਼ੇਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ। ਜਿਸਦੇ ਨਾਲ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 551 ਹੋ ਗਈ ਹੈ।
ਇਹ ਵੀ ਪੜ੍ਹੋ : ਮੋਗਾ 'ਚ ਮਾਮੂਲੀ ਤਕਰਾਰ ਤੋਂ ਬਾਅਦ ਭਿੜੇ ਥਾਣੇਦਾਰ, ਚਲਾਈਆਂ ਅੰਨ੍ਹੇਵਾਹ ਗੋਲ਼ੀਆਂ
ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਸ਼ਾਮ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਲਏ ਗਏ ਕੁੱਲ 28516 ਨਮੂਨਿਆਂ ਵਿਚੋਂ 26770 ਦੀ ਰਿਪੋਰਟ ਨੈਗੇਟਿਵ ਆਈ ਹੈ। ਅੱਜ 354 ਸ਼ੱਕੀ ਮਰੀਜ਼ਾਂ ਦੇ ਨਵੇਂ ਸੈਂਪਲ ਲਏ ਗਏ ਹਨ। ਵਿਭਾਗ ਨੂੰ 1182 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 55 ਸੈਂਪਲ ਇਨਵੈਲਿਡ ਪਾਏ ਗਏ ਹਨ। ਜ਼ਿਲ੍ਹੇ ਵਿਚ ਹੁਣ ਤੱਕ 445 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਸਰਗਰਮ ਮਰੀਜ਼ਾਂ ਦੀ ਗਿਣਤੀ 89 ਹੈ।
ਇਹ ਵੀ ਪੜ੍ਹੋ : ਹਫ਼ਤਾ ਪਹਿਲਾਂ ਵਿਆਹ ਕੇ ਲਿਆਂਦੀ ਲਾੜੀ ਦਾ ਕਾਰਾ, ਕਰਤੂਤ ਸੁਣ ਰਹਿ ਜਾਓਗੇ ਹੈਰਾਨ
ਸਿਵਲ ਸਰਜਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 10 ਸਾਲ ਤੱਕ ਦੀ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਸਾਫ਼ ਕਰੋ ਅਤੇ ਸਾਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦਾ ਅੱਡਾ ਬੇਨਕਾਬ, ਜਾਂਚ 'ਚ ਹੋਇਆ ਵੱਡਾ ਖ਼ੁਲਾਸਾ