ਜਲੰਧਰ ''ਚ ਲਗਾਤਾਰ ਭਿਆਨਕ ਰੂਪ ਧਾਰ ਰਿਹੈ ਕੋਰੋਨਾ, 43 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Wednesday, Jun 24, 2020 - 06:39 PM (IST)

ਜਲੰਧਰ ''ਚ ਲਗਾਤਾਰ ਭਿਆਨਕ ਰੂਪ ਧਾਰ ਰਿਹੈ ਕੋਰੋਨਾ, 43 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ) : ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਮਾਰੂ ਹੁੰਦੀ ਜਾ ਰਹੀ ਹੈ। ਬੁੱਧਵਾਰ ਦਾ ਦਿਨ ਵੀ ਜਲੰਧਰ ਜ਼ਿਲ੍ਹੇ ਲਈ ਭਾਰੂ ਰਿਹਾ। ਜ਼ਿਲ੍ਹੇ ਵਿਚ ਕੋਰੋਨਾ ਦੇ 43 ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 648 ਹੋ ਗਈ ਹੈ, ਜਿਨ੍ਹਾਂ ਵਿਚੋਂ 324 ਤੋਂ ਵੱਧ ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਦਕਿ 272 ਮਾਮਲੇ ਜ਼ਿਲ੍ਹੇ ਵਿਚ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਕਾਰਣ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਜਿੱਥੇ ਸਿਹਤ ਵਿਭਾਗ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ, ਉਥੇ ਹੀ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਿਖੇ ਫਟਿਆ ਕੋਰੋਨਾ ਬੰਬ, 33 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4493 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 831, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 648, ਲੁਧਿਆਣਾ 'ਚ 623, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 165, ਪਟਿਆਲਾ 'ਚ 236, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 195 ਕੇਸ,  ਮੁਕਤਸਰ 117,  ਮੋਗਾ 'ਚ 85, ਫਰੀਦਕੋਟ 98, ਫਿਰੋਜ਼ਪੁਰ 'ਚ 77, ਫਾਜ਼ਿਲਕਾ 75, ਬਠਿੰਡਾ 'ਚ 79, ਪਠਾਨਕੋਟ 'ਚ 188, ਬਰਨਾਲਾ 'ਚ 46, ਮਾਨਸਾ 'ਚ 42, ਫਤਿਹਗੜ੍ਹ ਸਾਹਿਬ 'ਚ 100, ਕਪੂਰਥਲਾ 67, ਰੋਪੜ 'ਚ 91 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3077 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1253 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 109 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਰਵਨੀਤ ਬਿੱਟੂ, ਦਿਲਜੀਤ ਦੁਸਾਂਝ ਤੇ ਜੈਜ਼ੀ-ਬੀ ਵਿਵਾਦ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ 


author

Gurminder Singh

Content Editor

Related News