ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਪ੍ਰਕੋਪ, 2 ਹੋਰ ਮਰੀਜ਼ਾਂ ਦੀ ਮੌਤ, 34 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

Tuesday, Aug 04, 2020 - 06:31 PM (IST)

ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਪ੍ਰਕੋਪ, 2 ਹੋਰ ਮਰੀਜ਼ਾਂ ਦੀ ਮੌਤ, 34 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਰੋਜ਼ਾਨਾ ਜਿੱਥੇ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆ ਰਹੇ ਹਨ, ਉਥੇ ਹੀ ਮੌਤਾਂ ਦਾ ਅੰਕੜਾ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਖ਼ਬਰ ਲਿਖੇ ਜਾਣ ਤਕ 34 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਦੋ ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿਚ ਹੁਣ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 2614 ਹੋ ਗਈ ਹੈ। ਜਿਨ੍ਹਾਂ ਵਿਚੋਂ 1796 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਹੁਣ ਤੱਕ 66 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 754 ਹੋ ਗਈ ਹੈ।

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਤਰਾਸਦੀ 'ਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਰਕਾਰ ਨੂੰ ਚਿਤਾਵਨੀ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18700 ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਿਨ੍ਹਾਂ ਵਿਚੋਂ 11939 ਮਰੀਜ਼ ਕੋਰੋਨਾ ਦਾ ਮਾਤ ਦੇ ਚੁੱਕੇ ਹਨ ਜਦਕਿ 6208 ਸਰਗਰਮ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਸੂਬੇ ਵਿਚ ਹੁਣ ਤਕ 456 ਲੋਕਾਂ ਦੀ ਕੋਰੋਨਾ ਕਾਰਣ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਨਹਿਰ 'ਚ ਪਤੀ-ਪਤਨੀ ਦੀਆਂ ਲਾਸ਼ਾਂ ਦੇਖ ਕੇ ਕੰਬੇ ਲੋਕ, ਇੰਝ ਆਈ ਮੌਤ ਕਿ ਸੋਚਿਆ ਨਾ ਸੀ


author

Gurminder Singh

Content Editor

Related News