ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਮੋਗਾ ''ਤੇ ਮੰਡਰਾਈ ਇਕ ਹੋਰ ਆਫ਼ਤ

08/19/2020 6:33:25 PM

ਮੋਗਾ (ਵਿਪਨ) : ਇਕ ਪਾਸੇ ਜਿੱਥੇ ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਉਥੇ ਹੀ ਹੁਣ ਮੋਗਾ ਵਿਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦੇ ਮਰੀਜ਼ਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਗਾ ਦੇ ਸਰਕਾਰੀ ਹਸਪਤਾਲ ਵਿਚ ਡੇਂਗੂ ਦੇ ਹੁਣ ਤਕ 38 ਤੋਂ ਵੱਧ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਸਰਕਾਰੀ ਹਸਪਤਾਲ ਦੇ ਐੱਮ. ਡੀ. ਡਾਕਟਰ ਅਜਵਿੰਦਰ ਸਿੰਘ ਅਤੇ ਲੈਬ ਟੈਕਨੀਸ਼ੀਅਨ ਰਿਤਿਕਾ ਨੇ ਦੱਸਿਆ ਕਿ ਮੋਗਾ ਵਿਚ ਕੋਰੋਨਾ ਦੇ ਨਾਲ-ਨਾਲ ਹੁਣ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਜੇ 5 ਮਰੀਜ਼ਾਂ ਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਉਨ੍ਹਾਂ ਵਿਚ ਤਿੰਨ ਜਾਂ ਚਾਰ ਮਰੀਜ਼ ਡੇਂਗੂ ਦੇ ਪਾਏ ਜਾ ਰਹੇ ਹਨ। ਉਥੇ ਹੀ ਡਾਕਟਰ ਨੇ ਦੱਸਿਆ ਕਿ ਅਜੇ ਹਸਪਤਾਲ ਵਿਚ ਡੇਂਗੂ ਦੇ ਦੋ ਮਰੀਜ਼ ਦਾਖਲ ਹਨ ਬਾਕੀਆਂ ਦਾ ਇਲਾਜ ਘਰ ਵਿਚ ਹੀ ਚੱਲ ਰਿਹਾ ਹੈ। 

ਇਹ ਵੀ ਪੜ੍ਹੋ :  4 ਬੱਚਿਆਂ ਦੇ ਪਿਉ ਨੇ ਗਲ਼ 'ਚ ਚੁੰਨੀ ਬੰਨ੍ਹ ਪਹਿਲੀ ਮੰਜ਼ਲ ਤੋਂ ਮਾਰੀ ਛਾਲ, ਮੰਜ਼ਰ ਦੇਖ ਕੰਬੇ ਲੋਕ

ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਦੇ ਟੈਸਟ ਫ੍ਰੀ ਕੀਤੇ ਜਾ ਰਹੇ ਹਨ ਅਤੇ ਸਾਰਿਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਫ੍ਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਹਸਪਤਾਲ ਵਿਚ ਦਾਖਲ ਇਕ ਮਰੀਜ਼ ਨੇ ਦੱਸਿਆ ਕਿ ਉਹ ਡੇਂਗੂ ਦਾ ਟੈਸਟ ਕਰਵਾਉਣ ਲਈ ਆਇਆ ਸੀ ਅਤੇ ਉਸ ਦਾ ਫ੍ਰੀ ਟੈਸਟ ਕੀਤਾ ਗਿਆ ਹੈ। ਦੂਜੇ ਪਾਸੇ ਹਸਪਤਾਲ ਦੀ ਲੈਬ ਦੇ ਬਾਹਰ ਮਰੀਜ਼ਾਂ ਦਾ ਜਮਾਵੜਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਮਰੀਜ਼ਾਂ ਦੇ ਮਾਸਕ ਤਕ ਵੀ ਨਹੀਂ ਸੀ ਪਾਏ ਹੋਏ। ਉਧਰ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਲਗਾਤਾਰ ਅਹਿਤਿਆਤ ਵਰਤਣ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗ੍ਰਿਫਤਾਰ, ਪੁੱਛਗਿੱਛ ਦੌਰਾਨ ਕੀਤਾ ਵੱਡਾ ਖ਼ੁਲਾਸਾ


Gurminder Singh

Content Editor

Related News