ਮੋਗਾ ''ਚ ਕੋਰੋਨਾ ਦਾ ਵੱਡਾ ਧਮਾਕਾ, ਇਕੱਠੇ 91 ਮਾਮਲੇ ਆਏ ਸਾਹਮਣੇ

08/02/2020 6:38:49 PM

ਮੋਗਾ (ਵਿਪਨ ਓਕਾਰਾ, ਗੋਪੀ) : ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਆਏ ਦਿਨ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ। ਮੋਗਾ ਜ਼ਿਲ੍ਹੇ ਵਿਚ ਵੀ ਐਤਵਾਰ ਨੂੰ ਕੋਰੋਨਾ ਦਾ ਵੱਡਾ ਧਮਾਕ ਹੋਇਆ। ਜ਼ਿਲ੍ਹੇ ਵਿਚ ਇਕੱਠੇ 91 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਹ ਪਹਿਲਾ ਮੌਕਾ ਹੈ ਜਦੋਂ ਮੋਗਾ ਜ਼ਿਲ੍ਹੇ ਵਿਚ ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਮਰੀਜ਼ ਸਾਹਮਣੇ ਆਏ ਹੋਣ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 436 ਹੋ ਗਈ ਹੈ। ਜਦਕਿ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 217 ਹੈ। ਇਥੇ ਦੱਸਣਯੋਗ ਹੈ ਕਿ ਵਿਭਾਗ ਵਲੋਂ 25605 ਨਮੂਨੇ ਜਾਂਚ ਲਈ ਲਏ ਗਏ ਸਨ, ਜਿਨ੍ਹਾਂ ਵਿਚੋਂ 91 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 25266 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ, 36 ਲੱਖ ਪਰਿਵਾਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 17400 ਨੂੰ ਪਾਰ ਕਰ ਚੁੱਕਾ ਹੈ। ਐਤਵਾਰ ਨੂੰ ਜਿੱਥੇ ਮੋਗਾ ਵਿਚ 91 ਮਰੀਜ਼ ਸਾਹਮਣੇ ਆਏ ਹਨ, ਉਥੇ ਹੀ ਜਲੰਧਰ ਵਿਚ 83, ਅੰਮ੍ਰਿਤਸਰ ਵਿਚ 55, ਫਿਰੋਜ਼ਪੁਰ ਵਿਚ 26 ਅਤੇ ਫਾਜ਼ਿਲਕਾ ਵਿਚ 7 ਮਰੀਜ਼ ਖ਼ਬਰ ਲਿਖੇ ਜਾਣ ਤਕ ਪਾਜ਼ੇਟਿਵ ਪਾਏ ਗਏ ਸਨ। ਦੂਜੇ ਪਾਸੇ ਅੰਮ੍ਰਿਤਸਰ ਚਾਰ ਮਰੀਜ਼ਾਂ ਦੀ ਕੋਰੋਨਾ ਕਾਰਣ ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿਚ 11284 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਵੀ ਦੇ ਚੁੱਕੇ ਹਨ ਜਦਕਿ 419 ਲੋਕਾਂ ਦੀ ਹੁਣ ਤਕ ਕੋਰੋਨਾ ਕਾਰਣ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਹੋਰ ਮਾਰੂ ਹੋਇਆ ਕੋਰੋਨਾ, 4 ਮਰੀਜ਼ਾਂ ਦੀ ਮੌਤ, 55 ਨਵੇਂ ਮਾਮਲੇ ਆਏ ਸਾਹਮਣੇ


Gurminder Singh

Content Editor

Related News