ਮੁਕੇਰੀਆਂ ''ਚ ਕੋਰੋਨਾ ਦਾ ਕਹਿਰ, ਇਕੋ ਪਰਿਵਾਰ ਦੇ 14 ਜੀਅ ਆਏ ਪਾਜ਼ੇਟਿਵ

Saturday, Sep 05, 2020 - 06:28 PM (IST)

ਮੁਕੇਰੀਆਂ ''ਚ ਕੋਰੋਨਾ ਦਾ ਕਹਿਰ, ਇਕੋ ਪਰਿਵਾਰ ਦੇ 14 ਜੀਅ ਆਏ ਪਾਜ਼ੇਟਿਵ

ਮੁਕੇਰੀਆਂ (ਨਾਗਲਾ) : ਮੁਕੇਰੀਆਂ ਦੇ ਮੁਹੱਲਾ ਮਹਾਜਨਾਂ 'ਚ ਇੱਕੋ ਪਰਿਵਾਰ ਦੇ 14 ਵਿਅਕਤੀ ਕੋਰੋਨਾ ਪਾਜ਼ੇਟਿਵ ਆਉਣ ਦੇ ਨਾਲ ਹੜਕੰਪ ਮਚ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾਕਟਰ ਰਮਨ ਕੁਮਾਰ ਨੇ ਦੱਸਿਆ ਉਕਤ ਪੀੜਤ ਪਰਿਵਾਰ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਿਆ ਸੀ। ਜਿੱਥੋਂ ਇਹ ਪਰਿਵਾਰ ਕਿਸੇ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ 'ਚ ਆ ਗਿਆ । ਉਨ੍ਹਾਂ ਦੱਸਿਆ ਕਿ ਇਸ ਮੁਹੱਲੇ ਨੂੰ ਕੰਟੋਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ । ਉਨ੍ਹਾਂ ਲੋਕਾਂ ਨੂੰ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਦੇ ਨਾਲ-ਨਾਲ ਮਾਸਕ ਪਾਉਣ ਦੇ ਲਈ ਵੀ ਪ੍ਰੇਰਿਆ ਹੈ।

ਇਹ ਵੀ ਪੜ੍ਹੋ :  ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਭਾਈ ਦਾਦੂਵਾਲ ਨੇ ਹਸਪਤਾਲ 'ਚੋਂ ਜਾਰੀ ਕੀਤੀ ਵੀਡੀਓ, ਕੈਪਟਨ ਨਿਸ਼ਾਨੇ 'ਤੇ

ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 60542 ਤੋਂ ਪਾਰ ਹੋ ਚੁੱਕੀ ਹੈ। ਜਦਕਿ 1751 ਮਰੀਜ਼ ਇਸ ਨਾਲ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਨਾਲ ਸਭ ਤੋਂ ਵੱਧ ਲੁਧਿਆਣਾ ਜ਼ਿਲ੍ਹਾ ਪੀੜਤ ਹੈ, ਜਿੱਥੇ ਹੁਣ ਤਕ 11214 ਮਰੀਜ਼ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਸ ਤੋਂ ਇਲਾਵਾ ਜਲੰਧਰ ਜ਼ਿਲ੍ਹੇ ਵਿਚ 7376 ਅਤੇ ਪਟਿਆਲਾ ਵਿਚ 6876 ਲੋਕ ਕੋਰੋਨਾ ਨਾਲ ਪੀੜਤ ਪਾਏ ਚੁੱਕੇ ਹਨ।

ਇਹ ਵੀ ਪੜ੍ਹੋ :  ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ


author

Gurminder Singh

Content Editor

Related News