ਪਠਾਨਕੋਟ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ''ਚ ਭਾਰੀ ਵਾਧਾ, 19 ਨਵੇਂ ਮਾਮਲੇ ਆਏ ਸਾਹਮਣੇ

Wednesday, Jun 10, 2020 - 06:23 PM (IST)

ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਵਿਚ ਰੋਜ਼ਾਨਾ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 19 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਵੀ ਭਾਰੀ ਡਰ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ਾਂ ਦਾ ਇਲਾਜ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਚਿੰਤਪੂਰਣੀ ਮੈਡੀਕਲ ਕਾਲਜ ਬੁੰਗਲ ਵਿਚ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ਵਿਚ ਮੌਜੂਦਾ ਸਮੇਂ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 52 ਹੈ। 

ਇਹ ਵੀ ਪੜ੍ਹੋ : ''ਭਾਜਪਾ'' ਅਕਾਲੀ ਭੌਰ ਨੂੰ ''ਕਮਲ'' ਤੋਂ ਉਡਾਉਣ ਦੇ ਮੂਡ ''ਚ!    

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2800 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 517, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ 'ਚ 282, ਤਰਨਾਰਨ 171, ਮੋਹਾਲੀ 'ਚ 136, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 147, ਸੰਗਰੂਰ 'ਚ 116 ਕੇਸ, ਨਵਾਂਸ਼ਹਿਰ 'ਚ 122, ਗਰਦਾਸਪੁਰ 'ਚ 152 ਕੇਸ,  ਮੁਕਤਸਰ 71,  ਮੋਗਾ 'ਚ 67, ਫਰੀਦਕੋਟ 86, ਫਿਰੋਜ਼ਪੁਰ 'ਚ 46, ਫਾਜ਼ਿਲਕਾ 48, ਬਠਿੰਡਾ 'ਚ 55, ਪਠਾਨਕੋਟ 'ਚ 108, ਬਰਨਾਲਾ 'ਚ 27, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 70, ਕਪੂਰਥਲਾ 40, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2234 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 530 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ 'ਕੋਰੋਨਾ' ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 10 ਤੱਕ ਪੁੱਜਾ      


Gurminder Singh

Content Editor

Related News