ਚੰਡੀਗੜ੍ਹ ''ਚ ਨਹੀਂ ਰੁਕ ਰਿਹਾ ਕੋਰੋਨਾ, 2 ਹੋਰ ਮਾਮਲੇ ਆਏ ਸਾਹਮਣੇ, ਅੰਕੜਾ 300 ਤੋਂ ਪਾਰ

Tuesday, Jun 02, 2020 - 07:09 PM (IST)

ਚੰਡੀਗੜ੍ਹ ''ਚ ਨਹੀਂ ਰੁਕ ਰਿਹਾ ਕੋਰੋਨਾ, 2 ਹੋਰ ਮਾਮਲੇ ਆਏ ਸਾਹਮਣੇ, ਅੰਕੜਾ 300 ਤੋਂ ਪਾਰ

ਚੰਡੀਗ਼ੜ੍ਹ (ਭਾਗਵਤ) : ਚੰਡੀਗੜ੍ਹ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਚੰਡੀਗੜ੍ਹ ਵਿਚ ਜਿੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਉਥੇ ਹੀ ਇਹ ਅੰਕੜਾ 300 ਤੋਂ ਪਾਰ ਹੋ ਗਿਆ ਹੈ। ਚੰਡੀਗੜ੍ਹ ਵਿਚ ਕੋਰੋਨਾ ਦੇ 2 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਚੰਡੀਗੜ੍ਹ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 301 'ਤੇ ਪਹੁੰਚ ਗਿਆ ਹੈ। ਇਨ੍ਹਾਂ ਵਿਚੋਂ 82 ਐਕਟਿਵ ਕੇਸ ਹਨ ਜਦਕਿ 5 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸ਼ਹਿਰ ਵਿਚ ਜ਼ਿਆਦਾਤਰ ਮਾਮਲੇ ਬਾਪੂਧਾਮ ਕਲੋਨੀ ਤੋਂ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਦਾ ਕਹਿਰ, ਦਿਨ ਚੜ੍ਹਦੇ 13 ਪਾਜ਼ੇਟਿਵ ਮਾਮਲੇ, ਇਕ ਦੀ ਮੌਤ 

ਚੰਡੀਗੜ੍ਹ 'ਚ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ
ਚੰਡੀਗੜ੍ਹ ਪ੍ਰਸ਼ਾਸਨ ਨੇ ਅਨਲਾਕ-1 ਸਬੰਧੀ ਸੋਮਵਾਰ ਨੂੰ ਵਾਰ ਰੂਮ ਮੀਟਿੰਗ ’ਚ ਕਈ ਨਵੀਆਂ ਹਦਾਇਤਾਂ ਦਿੱਤੀਆਂ ਹਨ। ਹੁਣ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 10 ਤੋਂ ਰਾਤ 8 ਵਜੇ ਤੱਕ ਤੈਅ ਕਰ ਦਿੱਤਾ ਗਿਆ ਹੈ। ਜ਼ਰੂਰੀ ਸਾਮਾਨ ਜਿਵੇਂ ਦੁੱਧ, ਬ੍ਰੈੱਡ, ਦਵਾਈਆਂ, ਫਲ ਅਤੇ ਸਬਜ਼ੀ ਆਦਿ ਦੀਆਂ ਦੁਕਾਨ ’ਤੇ ਇਹ ਸਮਾਂ ਅਤੇ ਹੁਕਮ ਲਾਗੂ ਨਹੀਂ ਹੋਣਗੇ। ਦੁਕਾਨਾਂ ਦੇ ਵੀਕਲੀ ਕਲੋਜ਼ਰ ਲਈ ਤਾਲਾਬੰਦੀ ਤੋਂ ਪਹਿਲਾਂ ਦੇ ਦਿਸ਼ਾ-ਨਿਰਦੇਸ਼ ਹੀ ਜਾਰੀ ਰਹਿਣਗੇ। ਪ੍ਰਸ਼ਾਸਨ ਨੇ ਜਿਨ੍ਹਾਂ ਬਾਜ਼ਾਰਾਂ ’ਤੇ 18 ਮਈ ਨੂੰ ਓਡ-ਈਵਨ ਦਾ ਪਹਿਲਾ ਹੁਕਮ ਜਾਰੀ ਕੀਤਾ ਹੈ, ਉਹ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹੇਗਾ। ਸਟ੍ਰੀਟ ਵੈਂਡਰਾਂ ’ਤੇ ਵੀ ਓਡ-ਈਵਨ ਦੇ ਹੁਕਮ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਭਵਾਨੀਗੜ੍ਹ ''ਚ ਆਂਗਣਬਾੜੀ ਵਰਕਰ ਸਣੇ ਤਿੰਨ ਨੂੰ ਲੱਗੀ ਕੋਰੋਨਾ ਦੀ ਲਾਗ, ਰਿਪੋਰਟ ਆਈ ਪਾਜ਼ੇਟਿਵ


author

Gurminder Singh

Content Editor

Related News