ਭਿੱਖੀਵਿੰਡ ''ਚ ਕੋਰੋਨਾ ਮਹਾਮਾਰੀ ਦੇ 2 ਨਵੇਂ ਮਰੀਜ਼ਾਂ ਦੀ ਪੁਸ਼ਟੀ

Saturday, Jun 20, 2020 - 06:33 PM (IST)

ਭਿੱਖੀਵਿੰਡ ''ਚ ਕੋਰੋਨਾ ਮਹਾਮਾਰੀ ਦੇ 2 ਨਵੇਂ ਮਰੀਜ਼ਾਂ ਦੀ ਪੁਸ਼ਟੀ

ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ) : ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨੇ ਜਿੱਥੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ, ਉੱਥੇ ਪੰਜਾਬ ਵਿਚ ਵੀ ਇਸ ਦਾ ਅਸਰ ਵੱਡੀ ਪੱਧਰ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸਰਹੱਦੀ ਜ਼ਿਲਾ ਤਰਨਤਾਰਨ ਵਿਚ ਵੀ ਇਸਦਾ ਅਸਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਕਸਬਾ ਭਿੱਖੀਵਿੰਡ ਵਿਖੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੋਰੋਨਾ ਮਹਾਮਾਰੀ ਦੇ ਕੇਸ ਪਾਜ਼ੇਟਿਵ ਆ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕਸਬਾ ਭਿੱਖੀਵਿੰਡ ਦੇ ਇਕ ਪ੍ਰਾਈਵੇਟ ਨਰਸਿੰਗ ਹੋਮ ਦੇ ਕਰਮਚਾਰੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨਾਲ ਸਬੰਧਤ ਕਈ ਹੋਰ ਵਿਅਕਤੀਆਂ ਦਾ ਪਾਜ਼ੇਟਿਵ ਆਉਣਾ ਲਗਾਤਾਰ ਜਾਰੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਕਾਰਨ 31ਵੀਂ ਮੌਤ, 10 ਨਵੇਂ ਮੀਰਜ਼ ਆਏ ਸਾਹਮਣੇ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਕੰਵਰ ਹਰਜੋਤ ਸਿੰਘ, ਡਾ. ਅਮਨਦੀਪ ਸਿੰਘ ਧੰਜੂ, ਬਲਾਕ ਐਜੂਕੇਟਰ ਨਵੀਨ ਕਾਲੀਆ ਅਤੇ ਲਖਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਿੱਖੀਵਿੰਡ ਅਤੇ ਨਾਰਲੀ ਦਾ ਇਕ-ਇਕ ਮਰੀਜ਼ ਅੱਜ ਪਾਜ਼ੇਟਿਵ ਪਾਇਆ ਗਿਆ ਹੈ ਜਦ ਕਿ ਹੁਣ ਤੱਕ ਬਲਾਕ ਸੁਰਸਿੰਘ ਦੇ ਮਰੀਜ਼ਾਂ ਦੀ ਗਿਣਤੀ 10 ਹੋ ਚੁੱਕੀ ਹੈ। ਇਨ੍ਹਾਂ ਮਰੀਜ਼ਾਂ ਵਿਚੋਂ ਜ਼ਿਆਦਾ ਮਰੀਜ਼ ਭਿਖੀਵਿੰਡ ਦੇ ਇਕ ਪ੍ਰਾਈਵੇਟ ਨਰਸਿੰਗ ਹੋਮ ਦੇ ਕਰਮੀ ਦੇ ਸੰਪਰਕ ਵਿਚ ਆਏ ਸਨ। ਐੱਸ. ਐੱਮ. ਓ. ਡਾ. ਹਰਜੋਤ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਅੱਜ ਆਈਸੋਲੇਸ਼ਨ ਵਾਰਡ ਤਰਨਤਾਰਨ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੇ ਟੈਸਟ ਕਰਨ ਲਈ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਇਨ੍ਹਾਂ ਦੇ ਕੱਲ੍ਹ ਨੂੰ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਟੈਸਟ ਕੀਤੇ ਜਾਣਗੇ।

ਇਹ ਵੀ ਪੜ੍ਹੋ : ਅੱਧੀ ਰਾਤ ਸ਼ਰਾਬ ਦੇ ਨਸ਼ੇ 'ਚ ਬੇਕਾਬੂ ਹੋਇਆ ਪੰਜਾਬ ਪੁਲਸ ਦਾ ਏ. ਐੱਸ.ਆਈ., ਦੇਖੋ ਕੀ ਕੀਤਾ


author

Gurminder Singh

Content Editor

Related News