ਪਟਿਆਲਾ ਜ਼ਿਲ੍ਹੇ ''ਚ ਵਧਣ ਲੱਗਾ ਕੋਰੋਨਾ ਮਰੀਜ਼ਾਂ ਦਾ ਗ੍ਰਾਫ, 9 ਨਵੇਂ ਮਾਮਲਿਆਂ ਦੀ ਪੁਸ਼ਟੀ

Monday, Jun 15, 2020 - 07:06 PM (IST)

ਪਟਿਆਲਾ ਜ਼ਿਲ੍ਹੇ ''ਚ ਵਧਣ ਲੱਗਾ ਕੋਰੋਨਾ ਮਰੀਜ਼ਾਂ ਦਾ ਗ੍ਰਾਫ, 9 ਨਵੇਂ ਮਾਮਲਿਆਂ ਦੀ ਪੁਸ਼ਟੀ

ਪਟਿਆਲਾ (ਇੰਦਰਜੀਤ ਬਕਸ਼ੀ, ਪਰਮੀਤ) :  ਪਟਿਆਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦਾ ਕਹਿਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ 9 ਹੋਰ ਵਿਅਕਤੀਆਂ ਦੀ ਕੋਰੋਨਾ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 171 ਤੱਕ ਪਹੁੰਚ ਗਈ ਹੈ । ਸਿਹਤ ਵਿਭਾਗ ਤੋਂ ਮਿਲੇ ਅੰਕੜਿਆਂ ਮੁਤਾਬਕ ਪਾਜ਼ੇਟਿਵ ਆਏ ਵਿਅਕਤੀਆਂ ਵਿਚੋਂ 4 ਸਮਾਣਾ, ਚਾਰ ਪਟਿਆਲਾ ਅਤੇ ਇਕ ਨਾਭਾ ਦਾ ਰਹਿਣ ਵਾਲਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਕੀਤੀ ਗਈ ਹੈ। ਅੱਜ ਸਵੇਰੇ 700 ਰਿਪੋਰਟਾ ਵਿਚੋਂ 9 ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਕੁਝ ਵਿਅਕਤੀ ਬਾਹਰੋਂ ਆਏ ਸਨ ਅਤੇ ਕੁਝ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਏ ਸਨ। 

ਇਹ ਵੀ ਪੜ੍ਹੋ : ਰੰਗ 'ਚ ਪਈ ਭੰਗ, ਛੁੱਟੀ ਲੈ ਕੇ ਵਿਆਹ ਕਰਾਉਣ ਆਇਆ ਫ਼ੌਜੀ ਨਿਕਲਿਆ ਕੋਰੋਨਾ ਪਾਜ਼ੇਟਿਵ  

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਇੰਚਾਰਜ ਸਟਾਫ ਨਰਸ ਸਮੇਤ ਚਾਰ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ : ਫਰੀਦਕੋਟ : ਗੁਰੂਗ੍ਰਾਮ ਤੋਂ ਆਇਆ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੇਟਿਵ


author

Gurminder Singh

Content Editor

Related News