ਬਰਨਾਲਾ ''ਚ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ, 4 ਨਵੇਂ ਮਾਮਲਿਆਂ ਦੀ ਪੁਸ਼ਟੀ

06/27/2020 6:37:15 PM

ਬਰਨਾਲਾ : ਜ਼ਿਲ੍ਹਾ ਬਰਨਾਲਾ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਨੀਵਾਰ ਨੂੰ ਦਿਨ ਚੜ੍ਹਦੇ ਹੀ ਬਰਨਾਲਾ ਵਿਚ ਕੋਰੋਨਾ ਦਾ ਚਾਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਪੀੜਤ ਤਿੰਨ ਮਰੀਜ਼ ਬਰਨਾਲਾ ਸ਼ਹਿਰ ਨਾਲ ਸੰਬੰਧਤ ਹਨ ਅਤੇ ਤਿੰਨੇ ਸ਼ਹਿਰ ਦੇ ਕੱਚਾ ਕਾਲਜ ਰੋਡ ਦੇ ਰਹਿਣ ਵਾਲੇ ਹਨ, ਜਦਕਿ ਚੌਥਾ ਕੋਰੋਨਾ ਮਰੀਜ਼ ਬਰਨਾਲਾ ਦੇ ਪਿੰਡ ਸਹੇਜੜਾ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾ ਦੀ ਕੁੱਲ ਗਿਣਤੀ 50 ਹੋ ਗਈ ਹੈ ਜਿਨ੍ਹਾਂ ਵਿਚੋਂ 29 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 2 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ 19 ਹੋ ਗਈ ਹੈ। 

ਇਹ ਵੀ ਪੜ੍ਹੋ : ਪੁਲਸ ਨੇ ਪਤਨੀਆਂ ਸਣੇ ਗ੍ਰਿਫ਼ਤਾਰ ਕੀਤੇ ਸਕੇ ਭਰਾ, ਕਰਤੂਤ ਸੁਣ ਹੋਵੋਗੇ ਹੈਰਾਨ  

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5000 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 896, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 678, ਲੁਧਿਆਣਾ 'ਚ 728, ਤਰਨਤਾਰਨ 196, ਮੋਹਾਲੀ 'ਚ 234, ਹੁਸ਼ਿਆਰਪੁਰ 'ਚ 169, ਪਟਿਆਲਾ 'ਚ 274, ਸੰਗਰੂਰ 'ਚ 346 ਕੇਸ, ਨਵਾਂਸ਼ਹਿਰ 'ਚ 126, ਗੁਰਦਾਸਪੁਰ 'ਚ 207 ਕੇਸ,  ਮੁਕਤਸਰ 125,  ਮੋਗਾ 'ਚ 92, ਫਰੀਦਕੋਟ 101, ਫਿਰੋਜ਼ਪੁਰ 'ਚ 88, ਫਾਜ਼ਿਲਕਾ 90, ਬਠਿੰਡਾ 'ਚ 85, ਪਠਾਨਕੋਟ 'ਚ 205, ਬਰਨਾਲਾ 'ਚ 46, ਮਾਨਸਾ 'ਚ 44, ਫਤਿਹਗੜ੍ਹ ਸਾਹਿਬ 'ਚ 107, ਕਪੂਰਥਲਾ 83, ਰੋਪੜ 'ਚ 101 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3397 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1500 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 125 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਪ੍ਰਕੋਪ ਕਾਰਣ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਤਿੰਨ ਦਿਨ ਲੱਗੇਗਾ ਸਖ਼ਤ ਲਾਕਡਾਊਨ  


Gurminder Singh

Content Editor

Related News