ਲੁਧਿਆਣਾ ''ਚ ਲਗਾਤਾਰ ਵੱਧ ਰਿਹੈ ਕੋਰੋਨਾ, ਹੁਣ ਪੀ. ਸੀ. ਐੱਸ. ਅਧਿਕਾਰੀ ਦੀ ਰਿਪੋਰਟ ਆਈ ਪਾਜ਼ੇਟਿਵ

07/10/2020 6:33:12 PM

ਲੁਧਿਆਣਾ (ਹਿਤੇਸ਼) : ਪੀ. ਸੀ. ਐੱਸ. ਅਧਿਕਾਰੀਆਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸ ਵਿਚ ਜੇ ਇਕੱਲੇ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਇਹ ਅੰਕੜਾ 5 ਤੱਕ ਪਹੁੰਚ ਗਿਆ ਹੈ। ਇਸ ਦੀ ਸ਼ੁਰੂਆਤ ਏ. ਡੀ. ਸੀ. ਜਨਰਲ ਅਮਰਜੀਤ ਬੈਂਸ ਤੋਂ ਹੋਈ ਸੀ, ਉਸ ਤੋਂ ਬਾਅਦ ਏ. ਡੀ. ਸੀ. ਜਗਰਾਂਵ, ਐੱਸ. ਡੀ. ਐੱਮ. ਪਾਇਲ ਤੇ ਖੰਨਾ ਨੂੰ ਕੋਰੋਨਾ ਨਾਲ ਪੀੜਤ ਪਾਇਆ ਗਿਆ। ਹੁਣ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਦੇ ਟੈਸਟ ਪਾਜ਼ੇਟਿਵ ਆਏ ਹਨ। ਜਿਸ ਨੂੰ ਏ. ਡੀ. ਸੀ. ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਦੇ ਸੰਪਰਕ 'ਚ ਆਉਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੇ ਹਾਦਸੇ ਦੀ ਸ਼ਿਕਾਰ ਹੋਈ ਲਵਪ੍ਰੀਤ ਬਾਰੇ ਆਈ ਚੰਗੀ ਖ਼ਬਰ 

ਕੁਲਪ੍ਰੀਤ ਕੋਲ ਜ਼ੋਨ ਡੀ. ਦੇ ਜ਼ੋਨਲ ਕਮਿਸ਼ਨਰ ਦਾ ਚਾਰਜ ਹੈ, ਜਿਸ ਦੇ ਮੱਦੇਨਜ਼ਰ ਪਿਛਲੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਨਗਰ-ਨਿਗਮ ਦੇ ਕਾਮਿਆਂ ਨੂੰ ਟੈਸਟ ਲੈਣ ਤੋਂ ਬਾਅਦ ਕੁਆਰੰਟਾਈਨ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਡੀ. ਸੀ. ਵਰਿੰਦਰ ਸ਼ਰਮਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਨੇ ਮੀਟਿੰਗਾਂ ਦੌਰਾਨ ਪਾਜ਼ੇਟਿਵ ਅਧਿਕਾਰੀਆਂ ਦੇ ਸੰਪਰਕ ਵਿਚ ਆਉਣ ਦੀ ਵਜ੍ਹਾ ਨਾਲ ਖੁਦ ਨੂੰ ਹੋਮ ਕੁਆਰੰਟਾਈਨ ਕੀਤਾ ਹੋਇਆ ਹੈ ਹਾਲਾਂਕਿ ਡੀ. ਸੀ. ਵਲੋਂ ਪਹਿਲੇ ਦਿਨ ਕਰਵਾਏ ਗਏ ਟੈਸਟ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਤੇ ਲੋਹਾ-ਲਾਖਾ ਹੋਏ ਭਗਵੰਤ ਮਾਨ, ਮੋਦੀ-ਕੈਪਟਨ 'ਤੇ ਮੜ੍ਹੇ ਵੱਡੇ ਦੋਸ਼ 


Gurminder Singh

Content Editor

Related News