ਅੰਮ੍ਰਿਤਸਰ ਜ਼ਿਲ੍ਹੇ ''ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ, 2 ਨਵੇਂ ਮਾਮਲਿਆਂ ਦੀ ਪੁਸ਼ਟੀ

Wednesday, Jun 03, 2020 - 06:44 PM (IST)

ਅੰਮ੍ਰਿਤਸਰ ਜ਼ਿਲ੍ਹੇ ''ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ, 2 ਨਵੇਂ ਮਾਮਲਿਆਂ ਦੀ ਪੁਸ਼ਟੀ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦੇ ਦੋ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸ਼ਹਿਰ ਦੀ ਅਤਿ ਆਧੂਨਿਕ ਤਕਨੀਕਾਂ ਨਾਲ ਲੈਸ ਡਾ. ਭਸੀਨ ਪੈਥ ਲੈਬ ਵਿਚ ਇਨ੍ਹਾਂ ਮਰੀਜ਼ਾਂ ਦੇ ਟੇਸਟ ਹੋਏ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ 405 ਹੋ ਗਿਆ ਹੈ, ਜਦਕਿ ਤਿੰਨ ਮਰੀਜ਼ਾਂ ਨੂੰ ਅੱਜ ਠੀਕ ਹੋਣ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਅਜੇ ਤਕ 313 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਮੁਕਤਸਰ ''ਚ ਮੁੜ ਪਰਤਿਆ ਕੋਰੋਨਾ, ਦੋ ਦੀ ਰਿਪੋਰਟ ਆਈ ਪਾਜ਼ੇਟਿਵ 

ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2400 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 405, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 265, ਮੋਹਾਲੀ 'ਚ 121, ਪਟਿਆਲਾ 'ਚ 126,  ਲੁਧਿਆਣਾ 'ਚ 205, ਪਠਾਨਕੋਟ 'ਚ 67, ਨਵਾਂਸ਼ਹਿਰ 'ਚ 110, ਤਰਨਾਰਨ 167, ਮਾਨਸਾ 'ਚ 32, ਕਪੂਰਥਲਾ 38, ਹੁਸ਼ਿਆਰਪੁਰ 'ਚ 131, ਫਰੀਦਕੋਟ 62, ਸੰਗਰੂਰ 'ਚ 103 ਕੇਸ, ਮੁਕਤਸਰ 69, ਗਰਦਾਸਪੁਰ 'ਚ 142 ਕੇਸ, ਮੋਗਾ 'ਚ 64, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 64, ਫਾਜ਼ਿਲਕਾ 46, ਬਠਿੰਡਾ 'ਚ 49, ਰੋਪੜ 'ਚ 70 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2006 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 296 ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਕੋਰੋਨਾ ਦਾ ਕਹਿਰ, ਭੱਦਰਕਾਲੀ, ਹੋਲੀ ਸਿਟੀ ਤੇ ਜੌੜਾ ਪਿੱਪਲ ਇਲਾਕਾ ਪੂਰੀ ਤਰ੍ਹਾਂ ਸੀਲ 


author

Gurminder Singh

Content Editor

Related News