ਕੋਰੋਨਾ ਆਫ਼ਤ ਦੌਰਾਨ ਪੰਜਾਬ ਆਉਣ ਵਾਲਿਆਂ ਲਈ ਸੂਬਾ ਸਰਕਾਰ ਦਾ ਨਵਾਂ ਫਰਮਾਨ

07/14/2020 6:34:40 PM

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਵਿਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਕੁਝ ਲੋਕਾਂ ਲਈ ਸੂਬਾ ਸਰਕਾਰ ਨੇ ਨਵੀਂਆਂ ਹਿਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਿਦਾਇਤਾਂ ਮੁਤਾਬਕ ਜਿਨ੍ਹਾਂ ਯਾਤਰੀਆਂ ਨੇ ਸੂਬੇ 'ਚ 72 ਘੰਟੇ ਲਈ ਆਉਣਾ ਹੈ, ਉਨ੍ਹਾਂ ਨੂੰ ਹੁਣ ਇਕਾਂਤਵਾਸ ਹੋਣ ਦੀ ਲੋੜ ਨਹੀਂ ਹੋਵੇਗੀ। ਇਨ੍ਹਾਂ ਯਾਤਰੀਆਂ ਨੂੰ ਸਰਹੱਦੀ ਨਾਕਿਆਂ 'ਤੇ ਸਵੈ ਘੋਸ਼ਣਾ ਪੱਤਰ 'ਚ ਆਪਣੇ ਪੰਜਾਬ ਆਉਣ ਸੰਬੰਧੀ ਜਾਣਕਾਰੀ ਦੇਣੀ ਪਵੇਗੀ। ਇਸ ਤੋਂ ਪਹਿਲਾਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ 72 ਘੰਟੇ ਲਈ ਕੁਆਰੰਟਾਈਨ ਕੀਤਾ ਜਾਂਦਾ ਸੀ। 

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਕਾਰਣ ਕੈਪਟਨ ਸਰਕਾਰ ਦੀ ਸਖ਼ਤੀ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨ

ਘਰੇਲੂ ਯਾਤਰੀਆਂ ਲਈ ਇਸ ਢਿੱਲ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀਖਿਆਵਾਂ ਜਾਂ ਕਾਰੋਬਾਰੀ ਯਾਤਰੀਆਂ ਆਦਿ ਲਈ ਜਿਨ੍ਹਾਂ ਨੇ ਸੂਬੇ 'ਚ ਦਾਖ਼ਲ ਹੋਣ 'ਤੇ 72 ਘੰਟਿਆਂ ਤੋਂ ਵੀ ਘੱਟ ਸਮਾਂ ਠਹਿਰਨਾ ਹੈ, ਦੀ ਸਹੂਲਤ ਲਈ ਇਹ ਰਿਆਇਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14 ਦਿਨਾਂ ਦੀ ਲਾਜ਼ਮੀ ਘਰੇਲੂ ਕੁਆਰੰਟੀਨ ਦੀ ਜ਼ਰੂਰਤ ਤੋਂ ਛੋਟ ਦੇਣ ਦਾ ਫ਼ੈਸਲਾ ਲਿਆ ਗਿਆ ਹੈ, ਜੋ ਪੰਜਾਬ 'ਚ ਘਰੇਲੂ ਯਾਤਰੀਆਂ ਲਈ ਸਥਿਰ ਹੈ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਛਿੱਕੇ ਟੰਗੇ ਕੈਪਟਨ ਦੇ ਹੁਕਮ, ਕੀਤਾ ਵੱਡਾ ਸਿਆਸੀ ਇਕੱਠ (ਵੀਡੀਓ) 

Gurminder Singh

This news is Content Editor Gurminder Singh