ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ

Monday, Jun 07, 2021 - 09:04 PM (IST)

ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ

ਜਲੰਧਰ (ਰੱਤਾ) : ਕੋਰੋਨਾ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਮਹਾਮਾਰੀ ਦੇ ਔਖੇ ਸਮੇਂ ਵਿਚ ਚੰਗੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿਚ ਜਿੱਥੇ ਸਿਰਫ 66 ਮਰੀਜ਼ਾਂ ਨੇ ਦਮ ਤੋੜਿਆ, ਉਥੇ ਹੀ 1566 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ। ਜਾਣਕਾਰੀ ਅਨੁਸਾਰ ਐਤਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਚ 7-7, ਪਟਿਆਲਾ ਵਿਚ 6 ਅਤੇ ਜਲੰਧਰ ਵਿਚ 5 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜਿਆ ਅਤੇ ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ਕਾਰਣ ਸੂਬੇ ਵਿਚ ਹੁਣ ਤੱਕ ਮੌਤ ਦਾ ਸ਼ਿਕਾਰ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 15068 ’ਤੇ ਪਹੁੰਚ ਗਈ ਹੈ। ਸੂਬੇ ਵਿਚ ਹੁਣ ਤੱਕ ਮਿਲੇ 579550 ਮਰੀਜ਼ਾਂ ਵਿਚੋਂ 542322 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇਸ ਸਮੇਂ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 22160 ਹੈ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮਨਜ਼ੂਰੀ

ਕੋਰੋਨਾ ਦੀ ਰਫ਼ਤਾਰ ਮੱਠੀ ਪੈਣ ਨਾਲ ਕਈ ਥਾਈਂ ਮਿਲੀ ਢਿੱਲ
ਇਥੇ ਇਹ ਵੀ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਮਾਮਲੇ ਘਟਣ ਨਾਲ ਕਈ ਸੂਬਿਆਂ ਨੇ ਪਾਬੰਦੀਆਂ ’ਚ ਢਿੱਲ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਸਾਰੇ ਦੁਕਾਨਦਾਰਾਂ ਨੂੰ ਰਾਹਤ ਦਿੰਦੇ ਹੋਏ 6 ਵਜੇ ਤਕ ਦੀ ਛੋਟ ਦਾ ਐਲਾਨ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਕੋਰੋਨਾ ਮਹਾਮਾਰੀ ਦੀ ਮੱਠੀ ਰਫ਼ਤਾਰ ਮਗਰੋਂ ਸੋਮਵਾਰ ਯਾਨੀ ਕਿ ਅੱਜ ਦਿੱਲੀ ਮੈਟਰੋ ਸੇਵਾ ਬਹਾਲ ਕਰ ਦਿੱਤੀ ਗਈ ਹੈ। ਮੈਟਰੋ ਸੇਵਾ ਕਰੀਬ 3 ਹਫ਼ਤਿਆਂ ਬਾਅਦ ਬਹਾਲ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੈਟਰੋ ਵਿਚ ਉਸ ਦੀ ਸਮਰੱਥਾ ਦੇ 50 ਫ਼ੀਸਦੀ ਯਾਤਰੀ ਹੀ ਬੈਠ ਸਕਣਗੇ ਅਤੇ ਖੜ੍ਹੇ ਹੋ ਕੇ ਯਾਤਰਾ ਕਰਨ ਦੀ ਆਗਿਆ ਨਹੀਂ ਹੋਵੇਗੀ। ਮੈਟਰੋ ਦੀਆਂ ਵੱਖ-ਵੱਖ ਲਾਈਨਾਂ ’ਤੇ ਸਿਰਫ਼ ਅੱਧੀਆਂ ਟਰੇਨਾਂ ਦਾ ਹੀ ਸੰਚਾਲਨ ਕੀਤਾ ਜਾਵੇਗਾ ਅਤੇ ਹਰ 5 ਤੋਂ 15 ਮਿੰਟ ਦੇ ਵਕਫ਼ੇ ’ਤੇ ਮੈਟਰੋ ਮਿਲੇਗੀ। ਇਸ ਤੋਂ ਇਲਾਵਾ ਮੁੰਬਈ ਵਰਗੇ ਸੂਬਿਆਂ ਨੇ ਵੀ ਕੋਰੋਨਾ ਪਾਬੰਦੀਆਂ ’ਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਕਲੇਸ਼ ਦਰਮਿਆਨ ਵੱਡੀ ਖ਼ਬਰ, ਪੰਜਾਬ ਕੈਬਨਿਟ ’ਚ ਫੇਰਬਦਲ ਜਲਦ, ਸਿੱਧੂ ਦੀ ਐਂਟਰੀ ਸੰਭਵ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News