ਸੰਗਰੂਰ ''ਚ ਕੋਰੋਨਾ ਮਹਾਮਾਰੀ ਕਾਰਨ 20ਵੀਂ ਮੌਤ

Tuesday, Jul 14, 2020 - 06:28 PM (IST)

ਸੰਗਰੂਰ ''ਚ ਕੋਰੋਨਾ ਮਹਾਮਾਰੀ ਕਾਰਨ 20ਵੀਂ ਮੌਤ

ਸੰਗਰੂਰ : ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿਚ ਕੋਰੋਨਾ ਕਾਰਣ ਇਕ ਹੋਰ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 55 ਸਾਲਾ ਜਨਾਨੀ ਸ਼ਰੀਫ਼ਾ ਜੋ ਕਿ ਮਲੇਰਕੋਟਲਾ ਦੀ ਰਹਿਣ ਵਾਲੀ ਸੀ ਦੀ ਜੀ. ਐੱਮ. ਸੀ. ਪਟਿਆਲਾ ਵਿਖੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਕੋਰੋਨਾ ਕਾਰਨ ਇਹ ਜ਼ਿਲ੍ਹੇ 'ਚ 20ਵੀਂ ਮੌਤ ਹੈ ਤੇ 641 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਸੰਗਰੂਰ ਜ਼ਿਲ੍ਹਾ ਪੰਜਾਬ ਦਾ ਚੌਥਾ ਸਭ ਤੋਂ ਜ਼ਿਆਦਾ ਕੋਰੋਨਾ ਪ੍ਰਭਾਵਿਤ ਜ਼ਿਲ੍ਹਾ ਹੈ। ਸੰਗਰੂਰ ਤੋਂ ਵੱਧ ਮਾਮਲੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਚ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ 8 ਪੁਲਸ ਕਾਮੇ ਹਨ ਅਤੇ 1 ਸਿਵਲ ਸਰਜਨ ਸੰਗਰੂਰ ਦਾ ਕਰਮਚਾਰੀ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਛਿੱਕੇ ਟੰਗੇ ਕੈਪਟਨ ਦੇ ਹੁਕਮ, ਕੀਤਾ ਵੱਡਾ ਸਿਆਸੀ ਇਕੱਠ (ਵੀਡੀਓ) 

ਦੂਜੇ ਪਾਸੇ ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਹੁਣ ਤੱਕ 7850 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 205 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕੀ ਸਰਕਾਰ ਇਸ ਮਹਾਮਾਰੀ ਨੂੰ ਵਧਣ ਤੋਂ ਰੋਕਣ ਲਈ ਕਾਫੀ ਕੋਸ਼ਿਸ਼ਾਂ ਕਰ ਰਹੀ ਹੈ ਪਰ ਕੋਸ਼ਿਸ਼ਾਂ ਦਾ ਅਸਰ ਘੱਟ ਦੀ ਨਜ਼ਰ ਆ ਰਿਹਾ ਹੈ ਕਿਉਂਕੀ ਲੋਕ ਸੜਕਾਂ-ਬਾਜ਼ਾਰਾਂ 'ਚ ਆਮ ਹੀ ਦਿਖਾਈ ਦੇ ਰਹੇ ਹਨ। ਜੇਕਰ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਆਂਕੜੇ ਕਾਫੀ ਪ੍ਰੇਸ਼ਾਨ ਕਰਨ ਵਾਲੇ ਹਨ। ਭਾਰਤ 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ 9 ਲੱਖ ਨੂੰ ਪਾਰ ਕਰ ਚੁੱਕੀ ਹੈ ਤੇ 23 ਹਜ਼ਾਰ 700 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਹਾਲਾਂਕਿ ਸ਼ੁਰੂਆਤੀ ਸਮੇਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਕਾਫੀ ਹੌਲੀ ਸੀ ਪਰ ਹੁਣ ਦਿਨੋ-ਦਿਨ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਕਾਰਣ ਕੈਪਟਨ ਸਰਕਾਰ ਦੀ ਸਖ਼ਤੀ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨ


author

Gurminder Singh

Content Editor

Related News