ਕੋਰੋਨਾ ਮਹਾਮਾਰੀ ਦਰਮਿਆਨ ਕੋਵਿਡ ਮਰੀਜ਼ਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਉਪਰਾਲਾ

Monday, May 24, 2021 - 02:32 PM (IST)

ਕੋਰੋਨਾ ਮਹਾਮਾਰੀ ਦਰਮਿਆਨ ਕੋਵਿਡ ਮਰੀਜ਼ਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਉਪਰਾਲਾ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰੋਨਾ ਮਰੀਜ਼ਾਂ ਲਈ ਵਿਸ਼ੇਸ਼ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ। ਇਸ ਤਹਿਤ ਜਿਥੇ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਕੰਨਸਟੇਟਰ ਦਾ ਪ੍ਰਬੰਧ ਕੀਤਾ ਗਿਆ, ਉਥੇ ਹੀ ਘਰਾਂ ’ਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਘਰ-ਘਰ ਖਾਣਾ ਪਹੁੰਚਾਉਣ ਦੀ ਸੇਵਾ ਵੀ ਸ਼ੁਰੂ ਕੀਤੀ ਗਈ। ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ’ਚ ਵਿਸ਼ੇਸ਼ ਸੇਵਾਵਾਂ ਸ਼ੁਰੂ ਕੀਤੀਆਂ, ਇਸ ਤਹਿਤ ਅੱਜ ਘਰਾਂ ’ਚ ਇਕਾਂਤਵਾਸ ਕੋਰੋਨਾ ਮਰੀਜ਼ ਜਿੰਨਾਂ ਨੂੰ ਆਕਸੀਜਨ ਦੀ ਲੋੜ ਹੈ ਲਈ ਆਕਸੀਜਨ ਕੰਟਨਸਟੇਟਰਾਂ ਦਾ ਪ੍ਰਬੰਧ ਕੀਤਾ ਗਿਆ ਜੋ ਕੋਈ ਵੀ ਸਬੰਧਤ ਟੀਮ ਨਾਲ ਸੰਪਰਕ ਕਰਕੇ ਲਿਜਾ ਸਕਦਾ ਹੈ ਅਤੇ ਮਰੀਜ਼ ਦੇ ਠੀਕ ਹੋਣ ਉਪਰੰਤ ਵਾਪਿਸ ਕਰ ਸਕਦਾ ਹੈ।

ਉਧਰ ਦੂਜੇ ਪਾਸੇ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਖਾਣਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਘਰਾਂ ’ਚ ਇਕਾਂਤਵਾਸ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਅਤੇ ਹਸਪਤਾਲ ਵਿਚ ਦਾਖ਼ਲ ਕੋਰੋਨਾ ਮਰੀਜ਼ਾਂ ਦੇ ਵਾਰਿਸਾਂ ਨੂੰ ਲੰਗਰ ਪਹੁੰਚਾਉਣ ਦੀ ਸੇਵਾ ਕੀਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਇਹ ਸੇਵਾਵਾਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰੋਨਾ ਦੌਰਾਨ ’ਚ ਜਾਰੀ ਰਹਿਣਗੀਆਂ।

ਬੀਤੇ ਦਿਨੀ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਆਕਸੀਜਨ ਪਲਾਂਟ ਦੇ ਰੱਖੇ ਨੀਂਹ ਪੱਥਰ ਦੇ ਸਬੰਧ ’ਚ ਉਨ੍ਹਾਂ ਕਿਹਾ ਕਿ ਇਹ ਪਲਾਂਟ ਕੇਂਦਰ ਸਰਕਾਰ ਵੱਲੋ ਲਾਇਆ ਜਾ ਰਿਹਾ ਹੈ ਅਤੇ ਐੱਨ. ਐੱਚ. ਏ. ਆਈ. ਲਵਾ ਰਿਹਾ ਹੈ। ਜੋ ਪਲਾਂਟ ਗਿੱਦੜਬਾਹਾ ਵਿਖੇ ਲਵਾਇਆ ਗਿਆ ਉਹ ਵੀ ਟਰੱਕ ਸਮੇਤ ਹੀ ਸੇਤੀਆ ਇੰਡਸਟਰੀ ਵੱਲੋਂ ਦਾਨ ਕੀਤਾ ਗਿਆ। ਕਾਂਗਰਸੀ ਵਿਧਾਇਕ ਸਿਰਫ ਫੋਟੋਆਂ ਖਿਚਵਾ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਕਾਂਗਰਸ ਸਰਕਾਰ ਇਸ ਕੋਰੋਨਾ ਦੌਰ ਦੌਰਾਨ ਪੂਰੀ ਤਰ੍ਹਾਂ ਫੇਲ ਰਹੀ ਹੈ।


author

Gurminder Singh

Content Editor

Related News