ਕੋਰੋਨਾ ਮਹਾਮਾਰੀ ਦੀ ਆੜ ’ਚ ਸੁਖਬੀਰ ਬਾਦਲ ਵਲੋਂ ਸਿਆਸਤ ਕਰਨਾ ਮੰਦਭਾਗਾ : ਬੁੱਧ ਰਾਮ

Saturday, May 22, 2021 - 04:34 PM (IST)

ਕੋਰੋਨਾ ਮਹਾਮਾਰੀ ਦੀ ਆੜ ’ਚ ਸੁਖਬੀਰ ਬਾਦਲ ਵਲੋਂ ਸਿਆਸਤ ਕਰਨਾ ਮੰਦਭਾਗਾ : ਬੁੱਧ ਰਾਮ

ਬੁਢਲਾਡਾ (ਬਾਂਸਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਮਾਰੀ ਦੇ ਪੀੜਤ ਮਰੀਜ਼ਾਂ ਲਈ ਸਥਾਪਤ ਕੀਤੇ ਕੋਵਿਡ ਕੇਅਰ ਸੈਂਟਰਾਂ ਦੀ ਆਮ ਆਦਮੀ ਪਾਰਟੀ ਸਵਾਗਤ ਅਤੇ ਸ਼ਲਾਘਾ ਕਰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰੋਨਾ ਮਹਾਮਾਰੀ ਦੀ ਆੜ ਹੇਠ ਇਸ ’ਤੇ ਰਾਜਨੀਤੀ ਕਰਨਾ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਆਮ ਆਦਮੀ ਪਾਰਟੀ ਦੇ ਆਗੂ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਅਤੇ ਪੀੜਤ ਲੋਕਾਂ ਦੀ ਸਹਾਇਤਾ ਲਈ ਹਰ ਵਰਗ ਇਕ ਪਲੇਟਫਾਰਮ ’ਤੇ ਇੱਕਠੇ ਹੋ ਕੇ ਲੋਕਾਂ ਦੀ ਮਦਦ ਕਰਨ ’ਚ ਜੁਟਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਤੋਂ ਇੱਕਠਾ ਕੀਤੇ ਪੈਸੇ ’ਤੇ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ’ਚ ਸਥਾਪਤ ਕੀਤੇ 6ਵੇਂ ਕੋਵਿਡ ਕੇਅਰ ਸੈਂਟਰ ਦੇ ਸਥਾਪਨਾ ਦੇ ਸਮਾਗਮ ਵਿਚ ਪੁੱਜ ਕੇ ਇਸ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।


author

Gurminder Singh

Content Editor

Related News