ਤਲਵੰਡੀ ਭਾਈ ''ਚ ਇਕੋ ਪਰਿਵਾਰ ਦੇ 3 ਜੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

06/24/2020 6:39:13 PM

ਤਲਵੰਡੀ ਭਾਈ (ਗੁਲਾਟੀ) : ਪੰਜਾਬ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਲਵੰਡੀ ਭਾਈ 'ਚ ਬੁੱਧਵਾਰ ਨੂੰ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਹ ਤਿੰਨੇ ਜਣੇ ਮ੍ਰਿਤਕ ਵਿਪਨ ਕੁਮਾਰ ਦੇ ਪਰਿਵਾਰ ਨਾਲ ਸਬੰਧਤ ਹਨ। ਜਿਨ੍ਹਾਂ ਦੀ 22 ਜੂਨ ਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਸਪੈਲਿੰਗ ਕੀਤੀ ਗਈ ਸੀ। ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਿਖੇ ਫਟਿਆ ਕੋਰੋਨਾ ਬੰਬ, 33 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ 43, ਸ੍ਰੀ ਮੁਕਤਸਰ ਸਾਹਿਬ ਸਾਹਿਬ ਵਿਚ 33, ਲੁਧਿਆਣਾ ਜ਼ਿਲ੍ਹੇ ਵਿਚ 26, ਅੰਮ੍ਰਿਤਸਰ ਵਿਚ 13, ਕਪੂਰਥਲਾ ਵਿਚ 5, ਫਿਰੋਜ਼ਪੁਰ 5 ਕੇਸ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਅੰਮ੍ਰਿਤਸਰ 1 ਅਤੇ ਸੰਗਰੂਰ ਵਿਚ ਕੋਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਤੋਂ ਇਲਾਵਾ ਬੁੱਧਵਾਰ ਨੂੰ ਸੂਬੇ ਵਿਚ 3 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਲਗਾਤਾਰ ਭਿਆਨਕ ਰੂਪ ਧਾਰ ਰਿਹੈ ਕੋਰੋਨਾ, 43 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ 


Gurminder Singh

Content Editor

Related News