6 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਹੋਏ ਸਿਹਤਯਾਬ, 3 ਆਏ ਪਾਜ਼ੇਟਿਵ
Tuesday, Aug 04, 2020 - 05:55 PM (IST)
ਜਲਾਲਾਬਾਦ (ਜਤਿੰਦਰ) : ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ 6 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਗਏ ਹਨ। ਉਨ੍ਹਾਂ ਘਰ ਪਰਤਣ ਵਾਲੇ ਨਾਗਰਿਕਾਂ ਨੂੰ ਜਿਥੇ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ ਉਨ੍ਹਾਂ ਸਰਕਾਰ ਅਤੇ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬਚਾਅ ਦੇ ਤਰੀਕੇ ਅਪਣਾ ਕੇ ਹੀ ਕੋਰੋਨਾ 'ਤੇ ਫਤਿਹ ਹਾਸਲ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇਕੋ-ਇਕ ਉਪਾਅ ਬਚਾਅ ਹੀ ਹੈ। ਉਨ੍ਹਾਂ ਕਿਹਾ ਕਿ ਬਚਾਅ ਢੰਗ ਅਪਣਾ ਕੇ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਫੈਲ੍ਹਣ ਤੋਂ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਮਾਮਲੇ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ 3 ਮਾਮਲਿਆਂ ਵਿਚੋਂ 2 ਬੀਬੀਆਂ ਜਿਨ੍ਹਾਂ ਦੀ ਉਮਰ 41 ਤੇ 65 ਸਾਲ ਹੈ ਅਤੇ 1 ਪੁਰਸ਼ ਜਿਸ ਦੀ ਉਮਰ 68 ਸਾਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ 93 ਮਾਮਲੇ ਸਰਗਰਮ ਹੋ ਗਏ ਹਨ।