ਅੰਮ੍ਰਿਤਸਰ ''ਚ ਕੋਰੋਨਾ ਕਾਰਨ 31ਵੀਂ ਮੌਤ, 19 ਨਵੇਂ ਮੀਰਜ਼ ਆਏ ਸਾਹਮਣੇ

06/20/2020 6:33:14 PM

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ 78 ਸਾਲਾ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ ਹੁਣ ਤਕ 19 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਲਾਗ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ ਜਦਕਿ ਜ਼ਿਲ੍ਹੇ ਵਿਚ ਮਰੀਜ਼ਾਂ ਦਾ ਅੰਕੜਾ 752 ਹੋ ਗਿਆ ਹੈ। ਜਾਣਕਾਰੀ ਅਨੁਸਾਰ ਕਟਰਾ ਦੁੱਲੋ ਦਾ ਰਹਿਣ ਵਾਲਾ 78 ਸਾਲਾ ਸਤਪਾਲ ਪਿਛਲੇ 8 ਦਿਨਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ ਸੀ। ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਇਲਾਵਾ ਸ਼ੂਗਰ, ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਨਾਲ ਵੀ ਪੀੜਤ ਸੀ। 

ਇਹ ਵੀ ਪੜ੍ਹੋ : ਜ਼ਮੀਨ ਦਾ ਰੱਫੜ ਬਣਿਆ ਖ਼ੂਨੀ, ਦਿਨ-ਦਿਹਾੜੇ ਹੋਈ ਵਾਰਦਾਤ ਦੇਖ ਕੰਬੇ ਲੋਕ

ਹਾਲਤ ਵਿਚ ਸੁਧਾਰ ਨਾ ਹੁੰਦਾ ਦੇਖ ਮਰੀਜ਼ ਨੂੰ ਪਿਛਲੇ ਕੁਝ ਸਮੇਂ ਤੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਸ਼ੁੱਕਰਵਾਰ ਨੂੰ ਮਰੀਜ਼ ਦੇ ਪਰਿਵਾਰ ਵਲੋਂ ਉਸ ਨੂੰ ਸਰਕਾਰੀ ਹਸਪਤਾਲ ਤੋਂ ਰੈਫਰ ਕਰਵਾ ਕੇ ਜ਼ਿਲ੍ਹੇ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਇਸ ਤੋਂ ਕੁਝ ਘੰਟਿਆਂ ਬਾਅਦ ਉਸ ਨੂੰ ਦੋਬਾਰਾ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ। ਮਰੀਜ਼ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਸੀ, ਜਿਸ ਕਾਰਨ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ। ਉਥੇ ਹੀ ਦੂਜੇ ਪਾਸੇ ਜ਼ਿਲ੍ਹੇ ਵਿਚ ਕੋਰੋਨਾ ਦੇ 19 ਨਵੇਂ ਪਾਜ਼ੇਟਿਵ ਮਾਮਲੇ ਵੀ ਸਾਹਮਣੇ ਆਏ ਹਨ। 

ਇਹ ਵੀ ਪੜ੍ਹੋ : ਦੋਸਤਾਂ ਨਾਲ ਜਾ ਰਹੇ ਨੌਜਵਾਨ ਨੇ ਨਹਿਰ ''ਚ ਮਾਰੀ ਛਾਲ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

Gurminder Singh

This news is Content Editor Gurminder Singh