ਕੋਰੋਨਾ ਆਫ਼ਤ ਦੌਰਾਨ ਨੌਜਵਾਨ ਦੇ ਮੁੱਖ ਮੰਤਰੀ ਨੂੰ ਕੀਤੇ ਟਵੀਟ ਨੇ ਪੁਲਸ ਨੂੰ ਪਾਈਆਂ ਭਾਜੜਾਂ

Monday, Jun 01, 2020 - 06:48 PM (IST)

ਕੋਰੋਨਾ ਆਫ਼ਤ ਦੌਰਾਨ ਨੌਜਵਾਨ ਦੇ ਮੁੱਖ ਮੰਤਰੀ ਨੂੰ ਕੀਤੇ ਟਵੀਟ ਨੇ ਪੁਲਸ ਨੂੰ ਪਾਈਆਂ ਭਾਜੜਾਂ

ਲੁਧਿਆਣਾ (ਰਿਸ਼ੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਨੌਜਵਾਨ ਨੇ ਟਵੀਟ ਕਰਕੇ ਸਿਵਲ ਹਸਪਤਾਲ ਵਿਚ ਪੈਸੇ ਲੈ ਕੇ ਦਲਾਲਾਂ ਵੱਲੋਂ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਕੀਤੇ ਜਾਣ ਦੀ ਗੱਲ ਕਹੀ ਗਈ ਹੈ, ਜਿਸ ਨੂੰ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਫਿਲਹਾਲ ਆਈ. ਪੀ. ਐੱਸ. ਦੀਪਕ ਪਾਰਿਕ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਿਨ੍ਹਾਂ ਦੀ ਜਾਂਚ ਪੂਰੀ ਹੋਣ 'ਤੇ ਹੀ ਸੱਚ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ : ਟਾਂਡਾ 'ਚ ਕਹਿਰ ਵਰ੍ਹਾਅ ਰਿਹਾ ਕੋਰੋਨਾ, 8 ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ 

ਜਾਣਕਾਰੀ ਅਨੁਸਾਰ 27 ਮਈ ਨੂੰ ਸ਼ੁਭਮ ਨਾਂ ਦੇ ਨੌਜਵਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਨੂੰ ਇਕ ਟਵੀਟ ਕੀਤਾ। ਜਿਸ ਵਿਚ ਕਿਹਾ ਗਿਆ ਕਿ ਸੁਣਨ ਵਿਚ ਆਇਆ ਕਿ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਕੁੱਝ ਦਲਾਲਾਂ ਵੱਲੋਂ ਪੈਸੇ ਲੈ ਕੇ ਲੋਕਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਨੂੰ ਨੈਗੇਟਿਵ ਕਰਵਾਇਆ ਜਾ ਰਿਹਾ ਹੈ ਅਤੇ ਆਪਣੇ ਪੱਧਰ 'ਤੇ ਸਿਵਲ ਹਸਪਤਾਲ ਤੋਂ ਜਾਂਚ ਕਰਵਾਉਣ ਨੂੰ ਕਿਹਾ ਗਿਆ। ਸ਼ੁਭਮ ਨੇ ਕਿਹਾ ਸੀ ਕਿ ਜੇਕਰ ਇਹ ਗੱਲ ਸੱਚ ਸਾਬਿਤ ਹੁੰਦੀ ਹੈ ਤਾਂ ਸਾਰਿਆਂ ਲਈ ਖਤਰਾ ਹੈ। ਜਿਸ ਦੇ 10 ਮਿੰਟ ਬਾਅਦ ਹੀ ਉਨ੍ਹਾਂ ਦੀ ਜਾਣਕਾਰੀ ਡੀ. ਜੀ. ਪੀ. ਆਫਿਸ ਵੱਲੋਂ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਭੇਜੇ ਜਾਣ ਦਾ ਮੈਸੇਜ ਕੀਤਾ ਗਿਆ ਸੀ ਅਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕਰਨ ਨੂੰ ਕਿਹਾ ਸੀ। ਜਿਸ 'ਤੇ ਪੁਲਸ ਕਮਿਸ਼ਨਰ ਵਲੋਂ ਜ਼ੋਨ–1 ਏ. ਏ. ਡੀ. ਸੀ. ਪੀ. ਦੀਪਕ ਪਾਰਿਕ ਨੂੰ ਮਾਮਲੇ ਦੀ ਜਾਂਚ ਨੂੰ ਕਿਹਾ। 5 ਦਿਨ ਗੁਜ਼ਰਨ 'ਤੇ ਵੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ : ਦਿੱਲੀ ਵਿਆਹ 'ਚ ਸ਼ਮੂਲੀਅਤ ਕਰਕੇ ਪਰਤੇ ਖਮਾਣੋਂ ਦੇ 5 ਲੋਕ ਆਏ ਕੋਰੋਨਾ ਪਾਜ਼ੇਟਿਵ 

ਇਸ ਸਬੰਧੀ ਦੀਪਕ ਪਾਰਿਕ ਏ. ਡੀ. ਸੀ. ਪੀ.-1 ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੇਕਰ ਕੋਈ ਵੀ ਪੈਸੇ ਲੈ ਕੇ ਰਿਪੋਰਟ ਨੈਗੇਟਿਵ ਕਰਵਾਉਣ ਵਾਲੇ ਦਲਾਲ ਦਾ ਪਤਾ ਲੱਗਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਧਰ ਸਿਵਲ ਹਸਪਤਾਲ ਦੀ ਐੱਸ.ਐੱਮ. ਓ. ਡਾ. ਗੀਤਾ ਨੇ ਕਿਹਾ ਕਿ ਦਲਾਲਾਂ ਵੱਲੋਂ ਪੈਸੇ ਲੈ ਕੇ ਕੋਰੋਨਾ ਰਿਪੋਰਟ ਨੈਗੇਟਿਵ ਕਰਵਾਏ ਜਾਣ ਵਾਲੀ ਕੋਈ ਗੱਲ ਨਹੀਂ ਹੈ। ਕਿਸੇ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਾਜਵਾ ਨੇ ਮੋਦੀ ਨੂੰ ਲਿਖੀ ਚਿੱਠੀ, ਬਿਜਲੀ ਸਿਬਸਿਡੀ 'ਤੇ ਰੱਖੀ ਸ਼ਰਤ ਲਈ ਕੇਂਦਰ ਨੂੰ ਦਿੱਤੀ ਚਿਤਾਵਨੀ 


author

Gurminder Singh

Content Editor

Related News