ਕੋਰੋਨਾ ਮਹਾਮਾਰੀ ਵਿਚਾਲੇ ਫਤਿਹਗੜ੍ਹ ਸਾਹਿਬ 'ਚ ਆਈ ਇਕ ਹੋਰ ਆਫ਼ਤ, ਸਿਹਤ ਵਿਭਾਗ ਨੂੰ ਪਈਆਂ ਭਾਜੜਾਂ

Saturday, Aug 22, 2020 - 08:41 AM (IST)

ਕੋਰੋਨਾ ਮਹਾਮਾਰੀ ਵਿਚਾਲੇ ਫਤਿਹਗੜ੍ਹ ਸਾਹਿਬ 'ਚ ਆਈ ਇਕ ਹੋਰ ਆਫ਼ਤ, ਸਿਹਤ ਵਿਭਾਗ ਨੂੰ ਪਈਆਂ ਭਾਜੜਾਂ

ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਵਿਚ ਜਿੱਥੇ ਕੋਰੋਨਾ ਪਾਜ਼ੇਟਿਵ ਮਾਮਲਿਆਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਉੱਥੇ ਹੀ ਜ਼ਿਲ੍ਹਾ ਵਿਚ ਹੁਣ ਡੇਂਗੂ ਨੇ ਵੀ ਆਪਣੀ ਦਸਤਕ ਦੇ ਦਿੱਤੀ ਹੈ ਤੇ ਡੇਂਗੂ ਨਾਲ ਇਕ ਮੌਤ ਵੀ ਹੋ ਗਈ ਹੈ । ਇਸ ਸਬੰਧੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪ੍ਰਭਾਵਿਤ ਇਲਾਕੇ ਵਿਚ ਵੀ ਵਿਸ਼ੇਸ਼ ਟੀਮਾਂ ਵੱਲੋਂ ਡੇਂਗੂ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ।

ਇਹ ਵੀ ਪੜ੍ਹੋ :  ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)

ਦੂਜੇ ਪਾਸੇ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਗਾਤਾਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੇ ਅੰਕੜਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਿਤ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕੇ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਸੀ, ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਚ ਹੁਣ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਮੌਤਾਂ ਦਾ ਅੰਕੜਾ ਹੁਣ 16 'ਤੇ ਪਹੁੰਚ ਗਿਆ ਹੈ । ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਵਿਡ ਟੈਸਟ ਲਈ 22665 ਸ਼ੱਕੀ ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ ।

ਇਹ ਵੀ ਪੜ੍ਹੋ :  ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ

ਜਿਨ੍ਹਾਂ ਵਿਚੋਂ 830 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਤੇ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਦੇ ਨੇੜਲੇ ਲੋਕਾਂ ਵਿਚੋਂ ਵੀ ਰੋਜ਼ਾਨਾ ਹੀ ਸਿਹਤ ਵਿਭਾਗ ਵੱਲੋਂ ਨਵੇਂ ਨਮੂਨੇ ਇਕੱਤਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਮਾਮਲੇ ਪਾਜ਼ੇਟਿਵ ਪਾਇਆ ਜਾ ਰਿਹਾ ਹੈ, ਉਸ ਨੂੰ ਸਰਕਾਰੀ ਨਿਯਮਾਂ ਮੁਤਾਬਕ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 133 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ ਹੈ ਤੇ ਸਿਹਤ ਵਿਭਾਗ ਦੀਆਂ ਰੈਪਿਡ ਟੀਮਾਂ ਵੱਲੋਂ ਸਮੇਂ-ਸਮੇਂ 'ਤੇ ਦੌਰੇ ਕਰਕੇ ਉਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਰੇਡ ਕਰਨ ਗਈ ਪੁਲਸ ਦੇ ਵੀ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਤਸਕਰਾਂ ਦਾ ਇਹ ਜੁਗਾੜ (ਤਸਵੀਰਾਂ)


author

Gurminder Singh

Content Editor

Related News