ਜਲੰਧਰ ਜ਼ਿਲ੍ਹੇ ''ਚ ਵਧਿਆ ਕੋਰੋਨਾ ਦਾ ਕਹਿਰ, 71 ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 1900 ਤੋਂ ਪਾਰ

Friday, Jul 24, 2020 - 06:30 PM (IST)

ਜਲਧੰਰ (ਰੱਤਾ) : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਕੋਈ ਵੀ ਅਜਿਹਾ ਨਹੀਂ ਦਿਨ ਨਹੀਂ ਹੁੰਦਾ ਜਦੋਂ ਵੱਡੀ ਗਿਣਤੀ 'ਚ ਕੋਰੋਨਾ ਮਾਮਲੇ ਸਾਹਮਣੇ ਨਾ ਆਉਣ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਤੋਂ ਇਲਾਵਾ 867 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 71 ਨਵੇਂ ਮਾਮਲੇ ਰਿਪੋਰਟ ਹੋਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 1907 ਹੋ ਗਈ ਹੈ, ਜਦਕਿ 1257 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਵਾ 564 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਲੁੱਟ-ਖੋਹ ਕਰਨ ਆਏ ਲੁਟੇਰਿਆਂ ਨਾਲ ਡੱਟ ਕੇ ਭਿੜਿਆ ਬਾਬਾ, ਅੰਤ ਗੁਆਈ ਜਾਨ (ਦੇਖੋ ਤਸਵੀਰਾਂ)

ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਵੀਰਵਾਰ ਨੂੰ ਵੀ ਜਲੰਧਰ ਜ਼ਿਲ੍ਹੇ ਵਿਚ 52 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਜਦਕਿ ਇਕ 80 ਸਾਲਾ ਬਜ਼ੁਰਗ ਜਨਾਨੀ ਦੀ ਮੌਤ ਹੋ ਗਈ ਸੀ। ਇਥੇ ਚੰਗੀ ਗੱਲ ਇਹ ਵੀ ਹੈ ਕਿ ਜਿੱਥੇ ਵੱਡੀ ਗਿਣਤੀ ਵਿਚ ਲੋਕ ਕੋਰੋਨਾ ਦੀ ਜਕੜ ਵਿਚ ਆ ਰਹੇ ਹਨ, ਉਥੇ ਹੀ ਦੂਜੇ ਪਾਸੇ ਮਰੀਜ਼ਾਂ ਦੀ ਠੀਕ ਹੋਣ ਦੀ ਦਰ ਵੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ 61 ਮਰੀਜ਼ ਕੋਰੋਨਾ ਮਹਾਮਾਰੀ ਤੋਂ ਫਤਿਹ ਹਾਸਲ ਕਰਕੇ ਘਰਾਂ ਨੂੰ ਪਰਤ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ


Gurminder Singh

Content Editor

Related News