ਜਲੰਧਰ ''ਚ ਕਹਿਰ ਵਰ੍ਹਾਅ ਰਿਹਾ ਕੋਰੋਨਾ, 8 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

Friday, Jun 05, 2020 - 06:51 PM (IST)

ਜਲੰਧਰ ''ਚ ਕਹਿਰ ਵਰ੍ਹਾਅ ਰਿਹਾ ਕੋਰੋਨਾ, 8 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

ਜਲੰਧਰ (ਰੱਤਾ) : ਦੁਨੀਆ ਭਰ ਵਿਚ ਫੈਲੀ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ 8 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਇਸ ਤੋਂ ਇਲਾਵਾ ਜਲੰਧਰ ਦੇ ਨਿੱਜੀ ਹਸਪਤਾਲਾਂ ਵਿਚ ਇਲਾਜ ਅਧੀਨ ਕਪੂਰਥਲਾ ਦੇ ਦੋ ਵੱਖਰੇ ਮਰੀਜ਼ਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 8 ਪਾਜ਼ੇਟਿਵ ਆਏ ਮਰੀਜ਼ਾਂ ਵਿਚ ਦੋ ਮਰੀਜ਼ ਲਵਲੀ ਸੈਨੇਟੇਸ਼ਨ ਦੇ ਹਨ, ਜਦਕਿ ਬਾਕੀ 6 ਹੋਰਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿਚੋਂ ਇਕ ਲਾਜਪਤ ਨਗਰ ਦਾ ਰਹਿਣ ਵਾਲਾ 75 ਸਾਲਾ ਬਜ਼ੁਰਗ ਅਤੇ ਦੂਜਾ ਸੋਡਲ ਰੋਡ ਦੀ ਰਹਿਣ ਵਾਲੀ 55 ਸਾਲਾ ਬੀਬੀ ਹੈ। 

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2.26 ਲੱਖ ਦੇ ਪਾਰ, ਹੁਣ ਤੱਕ 6 ਹਜ਼ਾਰ 348 ਲੋਕਾਂ ਦੀ ਹੋਈ ਮੌਤ      

ਇਸ ਤੋਂ ਇਲਾਵਾ ਜਲੰਧਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿਚ ਦਾਖ਼ਲ 2 ਕਪੂਰਥਲਾ ਦੇ ਮਰੀਜ਼ਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਰੋਡ 'ਤੇ ਇਕ ਨਿੱਜੀ ਹਸਪਤਾਲ ਵਿਚ ਦਿਲ ਦੀ ਬਾਈਪਾਸ ਸਰਜਰੀ ਕਰਵਾਉਣ ਆਈ 60 ਸਾਲਾ ਬੀਬੀ ਵੀ ਕੋਰੋਨਾ ਪਾਜ਼ੇਟਿਵ ਨਿਕਲੀ। ਦੂਜੀ ਮਰੀਜ਼ ਵੀ ਕਪੂਰਥਲਾ ਨਾਲ ਸੰਬੰਧਤ ਹੈ, ਉਕਤ 60 ਸਾਲਾ ਬੀਬੀ ਬਹਾਦਰ ਨਗਰ ਮਹਾਵੀਰ ਮਾਰਗ 'ਤੇ ਸਥਿਤ ਇਕ ਹਾਰਟ ਸੈਂਟਰ ਵਿਚ ਇਲਾਜ ਕਰਵਾਉਣ ਆਈ ਸੀ। ਇਸ ਦੌਰਾਨ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਉਸ ਦੀ ਕੋਰੋਨਾ ਜਾਂਚ ਕਰਵਾਈ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।

ਇਹ ਵੀ ਪੜ੍ਹੋ : ਦਿੱਲੀ 'ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਦੇ ਪਾਰ, 10 ਰੇਲ ਕੋਚ ਬਣਾਏ ਗਏ ਕੋਰੋਨਾ ਵਾਰਡ 


author

Gurminder Singh

Content Editor

Related News