ਮੁਕਤਸਰ ''ਚ ਮੁੜ ਪਰਤਿਆ ਕੋਰੋਨਾ, ਦੋ ਦੀ ਰਿਪੋਰਟ ਆਈ ਪਾਜ਼ੇਟਿਵ

Wednesday, Jun 03, 2020 - 06:44 PM (IST)

ਮੁਕਤਸਰ ''ਚ ਮੁੜ ਪਰਤਿਆ ਕੋਰੋਨਾ, ਦੋ ਦੀ ਰਿਪੋਰਟ ਆਈ ਪਾਜ਼ੇਟਿਵ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਕੋਰੋਨਾ ਮਹਾਮਾਰੀ ਨੇ ਮੁੜ ਦਸਤਕ ਦੇ ਦਿੱਤੀ ਹੈ। ਜ਼ਿਲ੍ਹੇ ਵਿਚ ਕੋਰੋਨਾ ਲਾਗ ਦੇ ਦੋ ਨਵੇਂ ਮਰੀਜ਼ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੇਟਿਵ ਇਕ ਵਿਅਕਤੀ ਮਲੋਟ ਦਾ ਰਹਿਣ ਵਾਲਾ ਹੈ ਜਦਕਿ ਇਕ ਜਨਾਨੀ ਲੰਬੀ ਹਲਕੇ ਨਾਲ ਸਬੰਧਤ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਲੋਟ ਵਾਲਾ ਵਿਅਕਤੀ ਬੀਤੇ ਦਿਨੀਂ ਗੁੜਗਾਉਂ ਤੋ ਪਰਤਿਆ ਸੀ ਅਤੇ ਮੁੱਢਲੀ ਜਾਂਚ ਤੋਂ ਬਾਅਦ ਹੀ ਉਸਨੂੰ ਆਈਸੋਲੇਟ ਕੀਤਾ ਗਿਆ ਸੀ ਅਤੇ ਹੁਣ ਉਸਦਾ ਟੈਸਟ ਪਾਜ਼ੇਟਿਵ ਆਇਆ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਕੋਰੋਨਾ ਦਾ ਕਹਿਰ, ਭੱਦਰਕਾਲੀ, ਹੋਲੀ ਸਿਟੀ ਤੇ ਜੌੜਾ ਪਿੱਪਲ ਇਲਾਕਾ ਪੂਰੀ ਤਰ੍ਹਾਂ ਸੀਲ

ਦੂਜੀ ਔਰਤ ਲੰਬੀ ਹਲਕੇ ਦੇ ਪਿੰਡ ਤਰਮਾਲਾ ਨਾਲ ਸਬੰਧਤ ਹੈ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲੇ ਵਿਚ ਕੋਰੋਨਾ ਦੇ 67 ਐਕਟਿਵ ਕੇਸ ਸਨ ਜਿਨ੍ਹਾਂ ਨੂੰ ਠੀਕ ਹੋਣ ਉਪਰੰਤ ਵਾਪਿਸ ਘਰਾਂ ਨੂੰ ਭੇਜ ਦਿਤਾ ਗਿਆ ਸੀ ਅਤੇ ਜ਼ਿਲਾ ਕੋਰੋਨਾ ਮੁਕਤ ਐਲਾਨ ਦਿੱਤਾ ਗਿਆ ਸੀ। ਇਨ੍ਹਾਂ ਦੋ ਮਾਮਲਿਆਂ ਦੀ ਪੁਸ਼ਟੀ ਡਾ. ਐੱਚ. ਐੱਨ. ਸਿੰਘ ਸਿਵਲ ਸਰਜਨ ਨੇ ਕੀਤੀ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਜ਼ਿਲ੍ਹੇ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ    


author

Gurminder Singh

Content Editor

Related News