ਪਠਾਨਕੋਟ ਜ਼ਿਲ੍ਹੇ 'ਚ ਨਹੀਂ ਰੁਕ ਰਹੀ ਕੋਰੋਨਾ ਲਾਗ ਦੀ ਬਿਮਾਰੀ, 4 ਨਵੇਂ ਮਾਮਲਿਆਂ ਦੀ ਪੁਸ਼ਟੀ

Saturday, Jun 06, 2020 - 06:29 PM (IST)

ਪਠਾਨਕੋਟ ਜ਼ਿਲ੍ਹੇ 'ਚ ਨਹੀਂ ਰੁਕ ਰਹੀ ਕੋਰੋਨਾ ਲਾਗ ਦੀ ਬਿਮਾਰੀ, 4 ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ (ਧਰਮਿੰਦਰ) : ਪਠਾਨਕੋਟ ਜ਼ਿਲ੍ਹੇ 'ਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜ਼ਿਲ੍ਹੇ ਵਿਚ ਇਕ ਗਰਭਵਤੀ ਔਰਤ ਸਣੇ 4 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਜਾਂਚ ਲਈ ਬੀਤੇ ਦਿਨੀਂ 189 ਲੋਕਾਂ ਕੇ ਨਮੂਨੇ ਲਏ ਗਏ ਸਨ ਜਿਸ ਦੀ ਅੱਜ ਰਿਪੋਰਟ ਆਉਣ 'ਤੇ 4 ਲੋਕ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚ 9 ਸਾਲ ਦੇ ਬੱਚੇ ਤੋਂ ਇਲਾਵਾ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਵਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 86 ਹੋ ਗਈ ਹੈ। ਜਿਨ੍ਹਾਂ ਵਿਚੋਂ 43 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਹੁਣ 39 ਐਕਟਿਵ ਮਾਮਲੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਜਵਾਨ ਪੁੱਤ ਦੀ ਲਾਸ਼ ਦੇਖ ਮਾਂ ਦਾ ਨਿਕਲਿਆ ਤ੍ਰਾਹ, ਜਨਮ ਦਿਨ ਨੂੰ ਬਣਾਇਆ ਅੰਤਿਮ ਦਿਨ

ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2530 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 443, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 278, ਲੁਧਿਆਣਾ 'ਚ 235, ਤਰਨਾਰਨ 167, ਮੋਹਾਲੀ 'ਚ 120, ਹੁਸ਼ਿਆਰਪੁਰ 'ਚ 135, ਪਟਿਆਲਾ 'ਚ 130, ਸੰਗਰੂਰ 'ਚ 104 ਕੇਸ, ਪਠਾਨਕੋਟ 'ਚ 82, ਨਵਾਂਸ਼ਹਿਰ 'ਚ 106, ਮਾਨਸਾ 'ਚ 32, ਕਪੂਰਥਲਾ 40, ਫਰੀਦਕੋਟ 66,  ਮੁਕਤਸਰ 71, ਗਰਦਾਸਪੁਰ 'ਚ 144 ਕੇਸ, ਮੋਗਾ 'ਚ 65, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 65, ਫਾਜ਼ਿਲਕਾ 46, ਬਠਿੰਡਾ 'ਚ 54, ਰੋਪੜ 'ਚ 71 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2098 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 376 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ''ਚ ਤਾਇਨਾਤ ਪੁਲਸ ਕਾਮੇ ਦੀ ਰਿਪੋਰਟ ਆਈ ਪਾਜ਼ੇਟਿਵ


author

Gurminder Singh

Content Editor

Related News