ਪਠਾਨਕੋਟ ਜ਼ਿਲ੍ਹੇ ''ਚ ਬੇਕਾਬੂ ਹੋ ਰਿਹੈ ਕੋਰੋਨਾ, 16 ਨਵੇਂ ਮਾਮਲੇ ਆਏ ਸਾਹਮਣੇ
Sunday, Jun 21, 2020 - 06:41 PM (IST)
ਪਠਾਨਕੋਟ (ਧਰਮਿੰਦਰ) : ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਲਗਾਤਾਰ ਵੱਧਦੀ ਜਾ ਰਹੀ ਹੈ। ਜ਼ਿਲ੍ਹੇ ਵਿਚ ਕੋਰੋਨਾ ਦੇ 16 ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਕੋ ਸਮੇਂ ਇੰਨੇ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰੀਹ ਹੈ। ਦੂਜੇ ਪਾਸੇ ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 184 ਹੋ ਗਿਆ ਹੈ ਜਿਨ੍ਹਾਂ ਵਿਚੋਂ 127 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਘਰਾਂ ਨੂੰ ਚਾਲੇ ਪਾ ਚੁੱਕੇ ਹਨ। ਜਦਕਿ 52 ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 5 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਕਾਰਨ 31ਵੀਂ ਮੌਤ, 19 ਨਵੇਂ ਮੀਰਜ਼ ਆਏ ਸਾਹਮਣੇ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3950 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3950 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 752, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 512, ਲੁਧਿਆਣਾ 'ਚ 501, ਤਰਨਾਰਨ 191, ਮੋਹਾਲੀ 'ਚ 208, ਹੁਸ਼ਿਆਰਪੁਰ 'ਚ 162, ਪਟਿਆਲਾ 'ਚ 208, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 175 ਕੇਸ, ਮੁਕਤਸਰ 80, ਮੋਗਾ 'ਚ 74, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 55, ਬਠਿੰਡਾ 'ਚ 64, ਪਠਾਨਕੋਟ 'ਚ 184, ਬਰਨਾਲਾ 'ਚ 42, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 85, ਕਪੂਰਥਲਾ 58, ਰੋਪੜ 'ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2798 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1044 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 98 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਤਲਵੰਡੀ ਭਾਈ ਦੇ ਵਿਅਕਤੀ ਦੀ ਕੋਰੋਨਾ ਕਾਰਨ ਮੌਤ, ਸੂਬੇ 'ਚ 100 ਦੇ ਨੇੜੇ ਢੁਕੀ ਮ੍ਰਿਤਕਾਂ ਦੀ ਗਿਣਤੀ