ਪਠਾਨਕੋਟ ''ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਕੋਰੋਨਾ, 3 ਤੇ 6 ਸਾਲ ਦੇ ਬੱਚੇ ਸਣੇ 19 ਨਵੇਂ ਮਾਮਲਿਆਂ ਦੀ ਪੁਸ਼ਟੀ

Thursday, Jun 11, 2020 - 07:01 PM (IST)

ਪਠਾਨਕੋਟ ''ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਕੋਰੋਨਾ, 3 ਤੇ 6 ਸਾਲ ਦੇ ਬੱਚੇ ਸਣੇ 19 ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ (ਧਰਮਿੰਦਰ)  : ਜ਼ਿਲ੍ਹਾ ਪਠਾਨਕੋਟ ਵਿਚ ਰੋਜ਼ਾਨਾ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 19 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਵੀ ਭਾਰੀ ਡਰ ਪਾਇਆ ਜਾ ਰਿਹਾ ਹੈ। ਨਵੇਂ ਪਾਜ਼ੇਟਿਵ ਆਏ ਮਰੀਜ਼ਾਂ ਵਿਚ 3 ਅਤੇ 6 ਸਾਲਾ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 132 ਹੋ ਗਈ ਹੈ, ਜਿਨ੍ਹਾਂ ਵਿਚ ਮੌਜੂਦਾ ਸਮੇਂ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 63 ਹੈ। ਜਦਕਿ 65 ਮਰੀਜ਼ ਕੋਰੋਨਾ ਨੂੰ ਮਾਤ ਦੇ ਘਰਾਂ ਨੂੰ ਚਾਲੇ ਪਾ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 4 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਗੋਲੀ ਕਾਂਡ ਦੀ ਬੰਬੀਹਾ ਗਰੁੱਪ ਨੇ ਫੇਸਬੁਕ 'ਤੇ ਲਈ ਜ਼ਿੰਮੇਵਾਰੀ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2880 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2880 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 528, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ 'ਚ 299, ਤਰਨਾਰਨ 171, ਮੋਹਾਲੀ 'ਚ 136, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 151, ਸੰਗਰੂਰ 'ਚ 120 ਕੇਸ, ਨਵਾਂਸ਼ਹਿਰ 'ਚ 122, ਗਰਦਾਸਪੁਰ 'ਚ 165 ਕੇਸ,  ਮੁਕਤਸਰ 71,  ਮੋਗਾ 'ਚ 67, ਫਰੀਦਕੋਟ 86, ਫਿਰੋਜ਼ਪੁਰ 'ਚ 46, ਫਾਜ਼ਿਲਕਾ 48, ਬਠਿੰਡਾ 'ਚ 55, ਪਠਾਨਕੋਟ 'ਚ 132, ਬਰਨਾਲਾ 'ਚ 28, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 73, ਕਪੂਰਥਲਾ 41, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2276 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 550 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ''ਚਿੱਟੇ ਵਾਲੀ ਭਾਬੀ'' ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਦੀ ਇਕ ਹੋਰ ਵੱਡੀ ਕਾਰਵਾਈ


author

Gurminder Singh

Content Editor

Related News