ਕੋਰੋਨਾ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਹਤ ਵਿਭਾਗ ਨੂੰ ਪੁਖਤਾ ਤਿਆਰੀਆਂ ਕਰਨ ਦੇ ਹੁਕਮ

08/14/2021 6:35:29 PM

ਚੰਡੀਗੜ੍ਹ : ਸੂਬੇ ਵੱਲੋਂ ਕੋਰੋਨਾ ਮਹਾਮਾਰੀ ਖਿਲਾਫ਼ ਵੈਕਸੀਨ ਦੇ ਅਸਰਦਾਰ ਸਿੱਧ ਹੋਣ ਬਾਰੇ ਕਰਵਾਏ ਅਧਿਐਨ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਆਉਣ ਵਾਲੀ ਵਾਧੂ ਸਪਲਾਈ ਨੂੰ ਮੁਕੰਮਲ ਵਰਤੋਂ ਵਿਚ ਲਿਆਉਣ ਲਈ ਪੁਖਤਾ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਭਰੋਸਾ ਦਿੱਤਾ ਸੀ। ਸੂਬੇ ਵਿਚ ਟੀਕਾਕਰਨ ਲਈ ਯੋਗ ਆਬਾਦੀ ਵਿਚੋਂ ਅੱਧੀ ਤੋਂ ਵੱਧ ਵਸੋਂ ਦੇ ਇਕ ਖੁਰਾਕ ਲੱਗ ਜਾਣ ਅਤੇ ਮੌਜੂਦਾ ਸਟਾਕ ਨੂੰ ਬਿਨਾਂ ਕਿਸੇ ਬਰਬਾਦੀ ਤੋਂ ਵਰਤੋਂ ਵਿਚ ਲਿਆਂਦੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਤੁਰੰਤ 55 ਲੱਖ ਖੁਰਾਕਾਂ ਦੀ ਸਪਲਾਈ ਮੰਗੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਵੱਧ ਸਪਲਾਈ ਕਰਨ ਦਾ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਸਕੂਲਾਂ ਲਈ ਵੀ ਨਵੀਆਂ ਹਦਾਇਤਾਂ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲਗਭਗ 82 ਲੱਖ ਲੋਕਾਂ (ਸੂਬੇ ਦੀ 40 ਫੀਸਦੀ ਯੋਗ ਵਸੋਂ) ਨੂੰ ਦੋਵੇਂ ਖੁਰਾਕਾਂ ਤਕਰੀਬਨ 24 ਲੱਖ ਲੋਕਾਂ ਨੂੰ (ਯੋਗ ਆਬਾਦੀ ਦੀ 11 ਫੀਸਦੀ) ਨੂੰ ਲੱਗ ਚੁੱਕੀਆਂ ਹਨ ਜਿਸ ਮੁਤਾਬਕ ਪ੍ਰਤੀ ਦਿਨ 8 ਲੱਖ ਲੋਕਾਂ ਦੇ ਟੀਕਾਕਰਨ ਦੀ ਸਮਰਥਾ ਬਣਦੀ ਹੈ।ਵੈਕਸੀਨ ਦੀ ਪ੍ਰਭਾਵੀ ਹੋਣ ਬਾਰੇ ਕੋਈ ਸ਼ੰਕਾ ਨਾ ਹੋਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਾਰੇ ਯੋਗ ਵਿਅਕਤੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਅਕਾਲੀ ਦਲ ਬਾਦਲ ’ਚ ਵਾਪਸੀ ਦੀਆਂ ਅਟਕਲਾਂ ’ਤੇ ਬੋਲੀ ਢੀਂਡਸਾ, ‘ਆਪ’ ਨਾਲ ਗਠਜੋੜ ’ਤੇ ਦਿੱਤਾ ਵੱਡਾ ਬਿਆਨ

ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੀ.ਜੀ.ਆਈ. ਦੇ ਸਕੂਲ ਆਫ ਪਬਲਿਕ ਹੈਲਥ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਵੱਲੋਂ ਕੋਵਿਡ ਵੈਕਸੀਨ ਦੇ ਅਸਰਦਾਰ ਹੋਣ ਦੀ ਨਿਗਰਾਨੀ ਲਈ ਕੀਤੇ ਅਧਿਐਨ ਦੇ ਮੁਤਾਬਕ ਇਹ ਪਾਇਆ ਗਿਆ ਹੈ ਕਿ ਕੋਵਿਡ ਵੈਕਸੀਨ ਨਾਲ ਪਾਜ਼ੇਟਿਵਿਟੀ ਵਿਚ 95 ਫੀਸਦੀ ਤੱਕ, ਹਸਪਤਾਲ ’ਚ ਦਾਖ਼ਲ ਹੋਣ ਵਿਚ 96 ਫੀਸਦੀ ਤੱਕ ਅਤੇ ਮੌਤਾਂ ਵਿਚ 98 ਫੀਸਦੀ ਤੱਕ ਕਮੀ ਆਈ ਹੈ। ਸੂਬੇ ਵਿਚ ਵੈਕਸੀਨ ਲਈ ਕੁੱਲ ਯੋਗ ਵਸੋਂ 21603083 ਹੈ। ਅਪ੍ਰੈਲ-ਜੂਨ, 2021 ਦੌਰਾਨ ਕੋਵਿਨ ਐਪ ਦੇ ਮੁਕਾਬਕ ਕੋਵਿਡ ਪਾਜ਼ੇਟਿਵ ਕੇਸਾਂ ਦੀ ਗਿਣਤੀ 316541 ਸੀ ਜਿਸ ਵਿਚੋਂ 1.8 ਫੀਸਦੀ ਲੋਕਾਂ ਦੇ ਇਕ ਖੁਰਾਕ ਲੱਗੀ ਸੀ, 0.4 ਫੀਸਦੀ ਦੇ ਪੂਰੀਆਂ ਖੁਰਾਕਾਂ ਸਨ ਅਤੇ 80.1 ਫੀਸਦੀ ਟੀਕਾਕਰਨ ਰਹਿਤ ਸਨ। 17.7 ਫੀਸਦੀ ਦੇ ਟੀਕਾਕਰਨ ਬਾਰੇ ਸਥਿਤੀ ਗਾਇਬ ਹੈ।

ਇਹ ਵੀ ਪੜ੍ਹੋ : ਤਿੰਨ ਘੰਟੇ ਤੱਕ ਚੱਲੀ ਸਿੱਧੂ ਦੀ ਮੰਤਰੀ ਤੇ ਵਿਧਾਇਕਾਂ ਨਾਲ ਬੈਠਕ, ਰੱਖੀਆਂ ਇਹ ਮੰਗਾਂ

ਨੋਟ - ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ?

Gurminder Singh

This news is Content Editor Gurminder Singh