ਕੋਰੋਨਾ ਕਾਰਣ ਵੱਡੀ ਗਿਣਤੀ 'ਚ ਹੋਈਆਂ ਮੌਤਾਂ ਲਈ ਸਰਕਾਰਾਂ ਜ਼ਿਮੇਵਾਰ : ਜਥੇਦਾਰ ਹਰਪ੍ਰੀਤ ਸਿੰਘ
Saturday, May 29, 2021 - 11:07 AM (IST)
ਅੰਮ੍ਰਿਤਸਰ (ਜ.ਬ): ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਦੀ ਇਕ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ’ਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਜੋ ਸੰਗਤਾਂ ਨੂੰ ਵੈਕਸੀਨੇਸ਼ਨ ਲਗਾ ਰਹੀ ਹੈ, ਇਹ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਹੈ। ਕੁਝ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਡੇਰਾ ਬਿਆਸ ਨੂੰ ਵੈਕਸੀਨੇਸ਼ਨ ਮੁਹੱਈਆ ਕਰਵਾ ਰਹੀ ਹੈ ਤਾਂ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਵੀ ਜੋ ਸਮਾਜ ਸੇਵੀ ਸੰਸਥਾਵਾਂ ਆਪਣੇ ਤੌਰ ’ਤੇ ਵੈਕਸੀਨ ਖ਼ਰੀਦ ਕੇ ਜਨਤਾ ਦੀ ਸੇਵਾ ਕਰ ਰਹੀਆਂ ਹਨ ਉਨ੍ਹਾਂ ਨੂੰ ਵੀ ਵੈਕਸੀਨ ਮੁਹੱਈਆ ਕਰਵਾਏ।ਉਨ੍ਹਾਂ ਕਿਹਾ ਕਿ ਇੰਨੇ ਲੋਕਾਂ ਦੀ ਮੌਤ ਹੋਣਾ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਵੈਕਸੀਨ, ਦਵਾਈਆਂ ਤੇ ਹੋਰ ਆਕਸੀਜਨ ਮੁਹੱਈਆ ਨਾ ਕਰਵਾਉਣਾ ਹੈ ਜੋ ਸਰਕਾਰਾਂ ਦੀ ਨਲਾਇਕੀ ਹੈ।
ਇਹ ਵੀ ਪੜ੍ਹੋ: ਘਰੇਲੂ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ : ਪੰਜਾਬ ਰੈਗੂਲੇਟਰੀ ਕਮਿਸ਼ਨ ਅੱਜ ਕਰ ਸਕਦੈ ਨਵੀਆਂ ਬਿਜਲੀ ਦਰਾਂ ਦਾ ਐਲਾਨ
ਰਾਮ ਰਹੀਮ ਦੀ ਚਡ਼੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਦੇ ਮਸਲੇ ਵਿਚ ਸਿੰਘ ਸਾਹਿਬ ਨੇ ਕਿਹਾ ਕਿ ਇਹ ਇਕ ਗਿਣੀ ਮਿਥੀ ਸਾਜਿਸ਼ ਤਹਿਤ ਹੋਇਆ ਹੈ ਤੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੀ ਰਿਪੋਰਟ ਅਨੁਸਾਰ ਇਸ ਸਾਜਿਸ਼ ਵਿਚ ਸੁਖਪਾਲ ਸਿੰਘ ਸਰਾ ਨਾਂ ਦੇ ਵਿਅਕਤੀ ਦਾ ਜ਼ਿਕਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਬਡ਼ੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰੇ ਕਾਂਗਰਸ : ਦੂਲੋ