ਸਰਕਾਰ ਦੀਆਂ ਨਵੀਂਆਂ ਗਾਈਡਲਾਈਨਜ਼, ਪੰਜਾਬ ਦੇ ਨਿੱਜੀ ਦਫ਼ਤਰਾਂ ਨੂੰ ਸਿਰਫ਼ ਘਰੋਂ ਕੰਮ ਕਰਨ ਦੇ ਹੁਕਮ

Tuesday, Apr 27, 2021 - 06:36 PM (IST)

ਸਰਕਾਰ ਦੀਆਂ ਨਵੀਂਆਂ ਗਾਈਡਲਾਈਨਜ਼, ਪੰਜਾਬ ਦੇ ਨਿੱਜੀ ਦਫ਼ਤਰਾਂ ਨੂੰ ਸਿਰਫ਼ ਘਰੋਂ ਕੰਮ ਕਰਨ ਦੇ ਹੁਕਮ

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਗਾਈਡਲਾਈਜ਼ ਮੁਤਾਬਕ ਸਾਰੀਆਂ ਦੁਕਾਨਾਂ ਅਤੇ ਮਾਲ ਸ਼ਾਮ ਪੰਜ ਵਜੇ ਤਕ ਬੰਦ ਕੀਤੇ ਜਾਣੇ ਲਾਜ਼ਮੀ ਹਨ ਜਦਕਿ ਹੋਮਡਿਲਿਵਰੀ ਰਾਤ 9 ਵਜੇ ਤਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਰਾਤ ਦੇ ਕਰਫ਼ਿਊ ਦਾ ਸਮਾਂ ਵਧਾਇਆ ਗਿਆ ਹੈ। ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤਕ ਕਰਫ਼ਿਊ ਜਾਰੀ ਰਹੇਗਾ ਜਦਕਿ ਪਹਿਲਾਂ ਰਾਤ 8 ਵਜੇ ਤੋਂ 5 ਵਜੇ ਤਕ ਸੀ। ਵੀਕਐਂਡ ਕਰਫ਼ਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਹਾਲਾਂਕਿ ਹੋਰ ਲੋੜੀਂਦੀਆਂ ਸੇਵਾਵਾਂ ਨੂੰ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ। ਸਾਰੇ ਪ੍ਰਾਈਵੇਟ ਦਫ਼ਤਰਾਂ ਅਤੇ ਸਰਵਿਸ ਇੰਡਸਟਰੀ ਨੂੰ ਘਰੋਂ ਕੰਮ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, ਐੱਨ. ਓ. ਸੀ. ਰੱਦ

ਇਹ ਸੇਵਾਵਾਂ ਨੂੰ ਮਿਲੀ ਇਜਾਜ਼ਤ
ਮੈਡੀਕਲ ਦੁਕਾਨਾਂ, ਦੁੱਧ, ਡੇਅਰੀ ਪ੍ਰੋਡਕਟਸ, ਸਬਜ਼ੀ, ਫਲ ਆਦਿ ਨੂੰ ਛੋਟ ਦਿੱਤੀ ਗਈ ਹੈ।
ਉਦਯੋਗਿਕ ਕਾਰਖਾਨੇ ਜਿੱਥੇ 24 ਘੰਟੇ ਸ਼ਿਫਟਾਂ ਲੱਗਦੀਆਂ ਹਨ, ਖੁੱਲ੍ਹੇ ਰਹਿਣਗੇ।
ਬਸ, ਟ੍ਰੇਨ, ਹਵਾਈ ਯਾਤਰੀਆਂ ਦੀ ਆਵਾਜਾਈ ਨੂੰ ਇਸ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ।
ਉਸਾਰੀ ਦਾ ਕੰਮ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਜਾਰੀ ਰਹੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਸਰਕਾਰ ਵਲੋਂ ਨਵੀਂ ‘ਸਿਟ’ ਦੇ ਗਠਨ ਦਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News