ਹੁਣ ਚੰਡੀਗੜ੍ਹ ''ਚ ਵੀ ਕੋਰੋਨਾ ਦਾ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
Wednesday, May 28, 2025 - 08:18 AM (IST)

ਚੰਡੀਗੜ੍ਹ (ਸ਼ੀਨਾ) : ਪੰਜਾਬ ਦੇ ਨਾਲ-ਨਾਲ ਹੁਣ ਚੰਡੀਗੜ੍ਹ 'ਚ ਵੀ ਕੋਰਨਾ ਦਾ ਨਵਾਂ ਮਾਮਲਾ ਸਾਹਮਣੇ ਆ ਗਿਆ ਹੈ। ਸ਼ਹਿਰ ਦੇ ਜੀ. ਐੱਮ. ਸੀ. ਐੱਚ.-32 ਹਸਪਤਾਲ ’ਚ ਦਾਖ਼ਲ 40 ਸਾਲ ਦੇ ਵਿਅਕਤੀ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਉਕਤ ਮਰੀਜ਼ ਤਿੰਨ ਦਿਨ ਪਹਿਲਾਂ ਸਾਹ ਲੈਣ ’ਚ ਤਕਲੀਫ਼ ਕਾਰਨ ਐਮਰਜੈਂਸੀ ’ਚ ਦਾਖ਼ਲ ਹੋਣ ਲਈ ਪੰਜਾਬ ਤੋਂ ਆਇਆ ਸੀ ਪਰ ਜਦੋਂ ਮਰੀਜ਼ ਦੀ ਹਾਲਤ ’ਚ ਸੁਧਾਰ ਨਹੀਂ ਹੋਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਜੀ. ਐੱਮ. ਸੀ. ਐੱਚ.-32 ਦੇ ਡਾਇਰੈਕਟਰ ਡਾ. ਅਤਰੇ ਨੇ ਕਿਹਾ ਕਿ ਮਰੀਜ਼ ਨੂੰ ਏਕਾਂਤਵਾਸ ’ਚ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਹਸਪਤਾਲ ਪ੍ਰਸ਼ਾਸਨ ਨੇ ਕੋਰੋਨਾ ਦੇ ਮੱਦੇਨਜ਼ਰ 10 ਬੈੱਡਾਂ ਦਾ ਵਿਸ਼ੇਸ਼ ਏਕਾਂਤਵਾਸ ਯੂਨਿਟ ਤਿਆਰ ਕੀਤਾ ਹੈ, ਤਾਂ ਜੋ ਭਵਿੱਖ ’ਚ ਇਨ੍ਹਾਂ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਪਹਿਲਾਂ 23 ਮਈ ਨੂੰ ਮੋਹਾਲੀ ’ਚ ਹਰਿਆਣਾ ਦੇ ਯਮੁਨਾਨਗਰ ਦੀ 51 ਸਾਲ ਦੀ ਔਰਤ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਔਰਤ ਇਕ ਧਾਰਮਿਕ ਸਮਾਗਮ ’ਚ ਸ਼ਾਮਲ ਹੋਣ ਲਈ ਪੰਜਾਬ ਆਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਨਵੇਂ ਹੁਕਮ ਜਾਰੀ, ਜ਼ਰੂਰ ਪੜ੍ਹਨ ਮਾਪੇ
ਪਹਿਲਾਂ ਹੀ ਹੋ ਜਾਓ ਸਾਵਧਾਨ
ਮਾਹਿਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਸਿਰਫ ਥੋੜ੍ਹੀ ਜਿਹੀ ਸਾਵਧਾਨੀ ਨਾਲ ਹੀ ਕੋਰੋਨਾ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਮੌਸਮ ਦੇ ਬਦਲਣ ਨਾਲ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ ਹੈ, ਪਰ ਹਰ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਬੁਖ਼ਾਰ ਜਾਂ ਗਲੇ ਵਿਚ ਖਰਾਸ਼ ਜਿਹੇ ਲੱਛਣ ਮਹਿਸੂਸ ਹੋਣ, ਤਾਂ ਉਹ ਫੌਰਨ ਡਾਕਟਰੀ ਜਾਂਚ ਕਰਵਾਏ। ਭੀੜ-ਭਾੜ ਵਾਲੀਆਂ ਥਾਵਾਂ ਤੋਂ ਗੁਰੇਜ ਕਰਨ ਅਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8